ਇੰਟਰਨੈਸ਼ਨਲ ਡੈਸਕ- ਬੀਤੇ ਮਹੀਨਿਆਂ ਦੌਰਾਨ ਜਿੱਥੇ ਭਾਰਤ-ਪਾਕਿ ਵਿਚਾਲੇ ਜੰਗ ਵਰਗੀ ਸਥਿਤੀ ਬਣੀ ਹੋਈ ਸੀ, ਉੱਥੇ ਹੀ ਹੁਣ ਕੁਝ ਦਿਨਾਂ ਤੋਂ ਈਰਾਨ ਤੇ ਇਜ਼ਰਾਈਲ ਵਿਚਾਲੇ ਵੀ ਤੇਜ਼ੀ ਨਾਲ ਹਵਾਈ ਹਮਲੇ ਸ਼ੁਰੂ ਹੋ ਗਏ ਹਨ।
ਜਿੱਥੇ ਇਜ਼ਰਾਈਲ ਨੇ ਹਮਲਾ ਕਰ ਕੇ ਈਰਾਨ ਦੇ ਕਈ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ, ਉੱਥੇ ਹੀ ਜਵਾਬੀ ਕਾਰਵਾਈ ਕਰਦਿਆਂ ਈਰਾਨ ਨੇ ਵੀ ਇਜ਼ਰਾਈਲ ਨੂੰ ਮੂੰਹਤੋੜ ਜਵਾਬ ਦਿੱਤਾ ਤੇ ਇਜ਼ਰਾਈਲ 'ਤੇ ਡਰੋਨ ਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਕਾਰਨ ਮਿਡਲ ਈਸਟ ਇਲਾਕੇ 'ਚ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਹੈ।
ਜਦੋਂ ਈਰਾਨ ਇਜ਼ਰਾਈਲ ਦੇ ਹਮਲਿਆਂ ਦਾ ਮੂੰਹਤੋੜ ਜਵਾਬ ਦੇ ਰਿਹਾ ਹੈ, ਉੱਥੇ ਹੀ ਇਜ਼ਰਾਈਲ ਦੇ ਰੱਖਿਆ ਮੰਤਰੀ ਕਾਟਜ਼ ਨੇ ਕਿਹਾ ਕਿ ਸਾਡੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਈਰਾਨ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਈਰਾਨ ਨੇ ਆਪਣੇ ਮਿਜ਼ਾਈਲ ਹਮਲੇ ਜਾਰੀ ਰੱਖੇ ਤਾਂ ਤਹਿਰਾਨ ਤਬਾਹ ਹੋ ਜਾਵੇਗਾ।
ਇਹ ਵੀ ਪੜ੍ਹੋ- ਮਿਲ ਗਿਆ Black Box ! ਹੁਣ ਖੁੱਲ੍ਹਣਗੇ ਪਲੇਨ ਕ੍ਰੈਸ਼ ਦੇ ਸਾਰੇ ਭੇਤ
ਜ਼ਿਕਰਯੋਗ ਹੈ ਕਿ ਇਜ਼ਰਾਈਲੀ ਰੱਖਿਆ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਈਰਾਨ ਪਰਮਾਣੂ ਹਥਿਆਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤੇ ਇਜ਼ਰਾਈਲ ਉਸ ਨੂੰ ਅਜਿਹਾ ਕਰਨ ਤੋਂ ਰੋਕਣਾ ਚਾਹੁੰਦਾ ਹੈ। ਇਸੇ ਕਾਰਨ ਇਜ਼ਰਾਈਲ ਨੇ ਈਰਾਨ 'ਤੇ ਸ਼ੁੱਕਰਵਾਰ ਨੂੰ ਭਿਆਨਕ ਮਿਜ਼ਾਈਲ ਹਮਲਾ ਕੀਤਾ ਤੇ ਉੱਥੇ ਦੀਆਂ ਪਰਮਾਣੂ ਫੈਸਿਲਟੀਆਂ ਨੂੰ ਨਿਸ਼ਾਨਾ ਬਣਾਇਆ ਤੇ ਇਸ ਦੇ ਜਵਾਬ 'ਚ ਈਰਾਨ ਨੇ ਵੀ ਜਵਾਬੀ ਹਮਲੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਨਿਊਕਲੀਅਰ ਸਾਈਟ 'ਤੇ ਰੇਡੀਏਸ਼ਨ ਲੀਕੇਜ ! ਇਨਸਾਨੀਅਤ ਲਈ ਪੈਦਾ ਹੋਇਆ ਵੱਡਾ ਖ਼ਤਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਲੇਨ ਕ੍ਰੈਸ਼ ਮਗਰੋਂ ਇੰਗਲੈਂਡ ਨੇ ਅਹਿਮਦਾਬਾਦ 'ਚ ਖੋਲ੍ਹਿਆ ਸਹਾਇਤਾ ਕੇਂਦਰ
NEXT STORY