ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਸ਼ਨੀਵਾਰ ਮੈਡੀਕਲ ਜਾਂਚ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੀਐੱਮ ਦਫ਼ਤਰ ਵੱਲੋਂ ਜਾਰੀ ਅਧਿਕਾਰਤ ਬਿਆਨ ਮੁਤਾਬਕ 73 ਸਾਲਾ ਨੇਤਨਯਾਹੂ ਨੂੰ ਸ਼ਨੀਵਾਰ ਤੇਲ ਅਵੀਵ ਦੇ ਰਾਮਤ ਗਾਨ ਸਥਿਤ ਸ਼ੇਬਾ ਮੈਡੀਕਲ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਹੈ। ਬਿਆਨ ਵਿੱਚ ਸਿਰਫ ਇਹ ਕਿਹਾ ਗਿਆ ਹੈ ਕਿ ਉਹ ਠੀਕ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : ਹਾਲੀਵੁੱਡ ਦੀ ਹੜਤਾਲ ਦੇ ਸਮਰਥਨ 'ਚ ਉੱਤਰੀ ਪ੍ਰਿਅੰਕਾ ਚੋਪੜਾ, ਐਕਟ੍ਰੈੱਸ ਬੋਲੀ- ਮੈਂ ਯੂਨੀਅਨ ਦੇ ਨਾਲ ਹਾਂ
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਕ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਠੀਕ ਹੈ, ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਵਿਸਤ੍ਰਿਤ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਨੇਤਨਯਾਹੂ ਨੂੰ ਇਜ਼ਰਾਈਲ ਦੇ ਉੱਤਰ 'ਚ ਕੈਜੇਰੀਆ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਕਾਫਲੇ ਰਾਹੀਂ ਹਸਪਤਾਲ ਲਿਆਂਦਾ ਗਿਆ। ਨੇਤਨਯਾਹੂ ਇੱਥੇ ਵੀਕੈਂਡ ਮਨਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਨੇਤਨਯਾਹੂ ਹਸਪਤਾਲ ਪਹੁੰਚੇ ਤਾਂ ਉਹ ਪੂਰੀ ਤਰ੍ਹਾਂ ਹੋਸ਼ 'ਚ ਸਨ ਅਤੇ ਬਿਨਾਂ ਕਿਸੇ ਸਹਾਇਤਾ ਦੇ ਚੱਲ ਰਹੇ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਅਰ ਇੰਡੀਆ ਦੀ ਫ਼ਲਾਈਟ 'ਚ ਫ਼ਿਰ ਪਿਆ 'ਪੰਗਾ', ਯਾਤਰੀ ਨੇ ਸੀਨੀਅਰ ਅਧਿਕਾਰੀ 'ਤੇ ਕੀਤਾ ਹਮਲਾ
NEXT STORY