ਯੇਰੂਸ਼ਲਮ (ਭਾਸ਼ਾ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਭਾਰਤੀ ਉਦਯੋਗ ਜਗਤ ਦੇ ਦਿੱਗਜ਼ ਰਤਨ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਦਾ ਸਮਰਥਕ ਦੱਸਿਆ। ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਦਾ ਬੁੱਧਵਾਰ ਸ਼ਾਮ ਨੂੰ 86 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਨੇਤਨਯਾਹੂ ਨੇ 'ਐਕਸ' 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਿਤ ਇੱਕ ਪੋਸਟ ਵਿੱਚ ਇਜ਼ਰਾਈਲ-ਭਾਰਤ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਰਤਨ ਟਾਟਾ ਦੇ ਯੋਗਦਾਨ ਨੂੰ ਉਜਾਗਰ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-Canada 'ਚ ਯਹੂਦੀ ਸਕੂਲ 'ਚ ਮੁੜ ਗੋ ਲੀਬਾਰੀ, PM ਟਰੂਡੋ ਨੇ ਪ੍ਰਗਟਾਇਆ ਦੁੱਖ
ਉਨ੍ਹਾਂ ਨੇ ਸ਼ਨੀਵਾਰ ਨੂੰ ਇਕ ਪੋਸਟ 'ਚ ਲਿਖਿਆ, ''ਮੇਰੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ। ਮੈਂ ਅਤੇ ਇਜ਼ਰਾਈਲ ਦੇ ਅਣਗਿਣਤ ਲੋਕ ਭਾਰਤ ਦੇ ਮਹਾਨ ਪੁੱਤਰ ਅਤੇ ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦੇ ਚੈਂਪੀਅਨ ਰਤਨ ਨਵਲ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦੇ ਹਾਂ।" ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਰਤਨ ਟਾਟਾ ਦੇ ਦੁਖੀ ਪਰਿਵਾਰ ਪ੍ਰਤੀ ਉਨ੍ਹਾਂ ਦੀ ਹਮਦਰਦੀ ਪ੍ਰਗਟ ਕਰਨ ਲਈ ਕਿਹਾ। ਉਨ੍ਹਾਂ ਨੇ ਆਪਣੀ ਪੋਸਟ ਦੇ ਅਖੀਰ ਵਿਚ ਕਿਹਾ,“ਸੋਗ ਵਿਚ ਡੁਬੇ ਦੁਖੀ ਪਰਿਵਾਰ ਪ੍ਰਤੀ ਹਮਦਰਦੀ ਨਾਲ, ਬੈਂਜਾਮਿਨ ਨੇਤਨਯਾਹੂ।” ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਨੇ ਵੀ ਵੀਰਵਾਰ ਨੂੰ ਰਤਨ ਟਾਟਾ ਨੂੰ ਆਪਣੇ ਦੇਸ਼ ਦਾ ਸੱਚਾ ਦੋਸਤ ਦੱਸਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸ਼ੁੱਕਰਵਾਰ ਨੂੰ ਰਤਨ ਟਾਟਾ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਅਤੇ ਨਵੀਨਤਾ ਅਤੇ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਭਾਰਤ ਅਤੇ ਫਰਾਂਸ ਵਿੱਚ ਉਦਯੋਗਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸਵੀਕਾਰ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸ਼ਕਤੀਸ਼ਾਲੀ ਤੂਫਾਨ 'ਚ 7 ਲੋਕਾਂ ਦੀ ਮੌਤ, 14 ਲੱਖ ਘਰਾਂ ਦੀ ਬਿਜਲੀ ਗੁੱਲ
NEXT STORY