ਦਮਿਸ਼ਕ (ਏਜੰਸੀ)- ਸੀਰੀਆ ਦੀ ਰਾਜਧਾਨੀ ਦਮਿਸ਼ਕ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਕੁਝ ਹੋਰ ਖੇਤਰਾਂ ਵਿੱਚ ਇਜ਼ਰਾਈਲੀ ਹਮਲੇ ਵਿੱਚ 5 ਫ਼ੌਜੀ ਮਾਰੇ ਗਏ ਹਨ। ਸੀਰੀਆ ਦੇ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀਰੀਆ ਦੀ ਸਰਕਾਰੀ ਸਮਾਚਾਰ ਏਜੰਸੀ 'ਸਨਾ' ਨੇ ਦੱਸਿਆ ਕਿ ਇਹ ਹਮਲਾ ਰਾਤ ਕਰੀਬ 12:45 ਵਜੇ ਹੋਇਆ।
ਇਸ ਹਮਲੇ 'ਚ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਿਆ, ਜਿਸ ਦੇ ਵੇਰਵੇ ਨਹੀਂ ਦਿੱਤੇ ਗਏ ਹਨ। ਇਜ਼ਰਾਈਲ ਨੇ ਇਨ੍ਹਾਂ ਹਮਲਿਆਂ ਦੀ ਸਿੱਧੇ ਤੌਰ 'ਤੇ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਇਹ ਹਮਲੇ ਅਜਿਹੇ ਸਮੇਂ 'ਚ ਹੋਏ ਹਨ ਜਦੋਂ ਇਜ਼ਰਾਈਲ ਅਤੇ ਈਰਾਨ ਵਿਚਾਲੇ ਕਿਸੇ ਤਰ੍ਹਾਂ ਦਾ ਟਕਰਾਅ ਚੱਲ ਰਿਹਾ ਹੈ।
ਦਮਿਸ਼ਕ ਹਵਾਈ ਅੱਡੇ ਤੋਂ ਇਲਾਵਾ ਅਲੇਪੋ ਦੇ ਕੌਮਾਂਤਰੀ ਹਵਾਈ ਅੱਡੇ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇਹ ਖਦਸ਼ਾ ਹੈ ਕਿ ਇਨ੍ਹਾਂ ਹਵਾਈ ਅੱਡਿਆਂ ਜ਼ਰੀਏ ਸੀਰੀਆ ਵਿਚ ਰਾਸ਼ਟਰਪਤੀ ਬਸ਼ਰ ਅਲ-ਅਸਦ ਅਤੇ ਲੇਬਨਾਨ ਦੇ ਅੱਤਵਾਦੀ ਸਮੂਹ ਹਿਜ਼ਬੁੱਲਾ ਦੀ ਮਦਦ ਲਈ ਹਥਿਆਰਾਂ ਦੀ ਸਪਲਾਈ ਲਈ ਕੀਤੀ ਜਾ ਸਕਦੀ ਹੈ।
ਪਾਕਿਸਤਾਨ 'ਚ ਹੜ੍ਹ ਕਾਰਨ ਡੇਢ ਕਰੋੜ ਤੋਂ ਵੱਧ ਬੱਚੇ ਪ੍ਰਭਾਵਿਤ: ਯੂਨੀਸੇਫ
NEXT STORY