ਰੋਮ/ਇਟਲੀ (ਕੈਂਥ) "ਪੰਜਾਬ ਸੂਬੇ ਦੀ ਧਰਤੀ ਨੂੰ ਗੁਰੂਆਂ, ਪੀਰਾਂ, ਭਗਤਾਂ, ਪੈਗੰਬਰਾਂ ਅਤੇ ਬ੍ਰਹਮਗਿਆਨੀ ਚਰਨ ਛੋਹ ਪ੍ਰਾਪਤ ਹੈ ਪਰ ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀਆਂ ਬੇਅਦਬੀਆਂ ਪੰਜਾਬ ਸਰਕਾਰ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ, ਕਿਉਕਿ ਹਰ ਵਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਿਆਸਤ ਦੀ ਭੇਂਟ ਚੜ੍ਹ ਜਾਂਦੇ ਹਨ।'' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਟਲੀ ਦੇ ਧਾਰਮਿਕ ਸਥਾਨਾਂ ਅਤੇ ਸਮਾਜ ਸੇਵੀ ਸੰਸਥਾਂ ਦੇ ਪ੍ਰਬੰਧਕਾਂ ਵਲੋਂ ਕੀਤਾ ਗਿਆ, ਜਿਨ੍ਹਾਂ ਵਿੱਚ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ (ਰੋਮ), ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ (ਰੋਮ), ਗੁਰਦੁਆਰਾ ਸਿੰਘ ਸਭਾ ਅਪਰੀਲੀਆ (ਲਾਤੀਨਾ), ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਅਤੇ ਸਮਾਜ ਸੇਵੀ ਸੰਸਥਾ 'ਆਸ ਦੀ ਕਿਰਨ' ਇਟਲੀ ਅਤੇ ਭਾਰਤੀ ਭਾਈਚਾਰੇ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਧਾਰਮਿਕ ਗ੍ਰੰਥ ਸਾਹਿਬਾਨਾਂ ਦੀਆਂ ਬੇਅਦਬੀਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ ਕਿਉਂਕਿ ਸਭ ਕੁਝ ਪਤਾ ਹੋਣ ਦੇ ਬਾਵਜੂਦ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਪ੍ਰੰਬਧਕਾਂ ਵਲੋਂ ਕਿਹਾ ਗਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਪਟਿਆਲਾ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ 'ਦਿਤੂ ਪੁਰ ਜੱਟਾਂ' ਦੇ ਗੁਰੂ ਸਾਹਿਬ ਵਿਖੇ ਬੇਅਦਬੀ ਨੇ ਅਤੇ ਇਸ ਤੋਂ ਪਹਿਲਾਂ ਵੀ ਹੋਏ ਇਸ ਤਰ੍ਹਾਂ ਦੇ ਮਾਮਲਿਆਂ ਨਾਲ ਦੇਸ਼ਾਂ ਵਿਦੇਸ਼ਾਂ ਦੀਆ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ, ਕਿਉਂਕਿ ਹਰ ਵਾਰ ਦੋਸ਼ੀਆਂ ਨੂੰ ਇਹ ਕਹਿ ਕੇ ਛੱਡ ਦਿੱਤਾ ਜਾਂਦਾ ਹੈ ਕਿ ਦੋਸ਼ੀ ਮਾਨਸਿਕਤਾ ਪੱਖੋਂ ਕਮਜ਼ੋਰ ਹੈ ਪਰ ਜੇਕਰ ਦੋਸ਼ੀ ਮਾਨਸਿਕਤਾ ਪੱਖੋਂ ਕਮਜ਼ੋਰ ਹੈ ਤਾ ਉਹ ਆਪਣੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਿਉਂ ਨਹੀ ਕਰਦਾ, ਜੋ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ।
ਪੜ੍ਹੋ ਇਹ ਅਹਿਮ ਖਬਰ- ਲਖੀਮਪੁਰ ਖੀਰੀ ਘਟਨਾ ਦੀ ਸੰਯੁਕਤ ਕਿਸਾਨ ਮੋਰਚਾ ਮੈਰੀਲੈਂਡ ਨੇ ਕੀਤੀ ਜ਼ੋਰਦਾਰ ਨਿਖੇਧੀ
ਇਸ ਮੌਕੇ ਉਨ੍ਹਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ, ਨਵੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨ ਬਣਾਏ ਜਾਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜ਼ੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਬਾਕੀ ਸਮੂਹ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਸੋਚ ਵੀ ਨਾ ਸਕੇ। ਦੂਜੇ ਪਾਸੇ 'ਆਸ ਦੀ ਕਿਰਨ' ਇਟਲੀ ਦੇ ਸਮੂਹ ਪ੍ਰੰਬਧਕਾਂ ਵਲੋਂ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਗਿਆ ਕਿ ਹੁਣ ਤੱਕ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਕਹਿ ਕਹਿ ਕੇ ਹੀ ਲੋਕਾਂ ਨੂੰ ਭਰਮਾ ਰਹੀ ਹੈ। ਆਖ਼ਰਕਾਰ ਕਦੋਂ ਇਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਗੁਰਦੁਆਰਾ ਗੋਬਿੰਦਸਰ ਸਾਹਿਬ ਦੇ ਪ੍ਰੰਬਧਕਾਂ ਵਲੋਂ ਕਿਹਾ ਕਿ ਜੇਕਰ ਸੰਗਤਾਂ ਵਲੋਂ ਇਨ੍ਹਾਂ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਦਿੱਤੀਆਂ ਗਈਆਂ ਤਾ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ 'ਤੇ ਤੁਰੰਤ ਕਾਰਵਾਈ ਕਰ ਲੈਣੀ ਹੈ ਪਰ ਅਸਲੀ ਦੋਸ਼ੀਆਂ ਨੂੰ ਫੜਨ ਲਈ ਸਰਕਾਰ ਅਤੇ ਪ੍ਰਸ਼ਾਸਨ ਕਿਉਂ ਕਤਰਾ ਰਿਹਾ ਹੈ। ਆਖ਼ਰਕਾਰ ਇਨ੍ਹਾਂ ਦੋਸ਼ੀਆਂ ਨੂੰ ਕਦੋ ਸਜ਼ਾਵਾਂ ਮਿਲਣਗੀਆਂ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ ਪਰ ਇਸ ਤਰ੍ਹਾਂ ਦੀਆਂ ਦੁਖਦਾਈ ਘਟਨਾਵਾਂ ਨਾਲ ਸੰਗਤਾਂ ਦੇ ਮਨਾਂ ਵਿੱਚ ਰੋਸ ਦੀ ਲਹਿਰ ਹੈ।
ਇਟਲੀ: ਦੂਜੀ ਸੰਸਾਰ ਜੰਗ 'ਚ ਸ਼ਹੀਦ ਹੋਏ ਸਮੂਹ ਸਿੱਖ ਫ਼ੌਜੀਆਂ ਦੀ ਯਾਦ 'ਚ ਕਰਵਾਇਆ ਗਿਆ ਸ਼ਰਧਾਂਜਲੀ ਸਮਾਗਮ
NEXT STORY