ਰੋਮ (ਦਲਵੀਰ ਕੈਂਥ); ਭਾਰਤ ਦੇ ਪੰਜਾਬ ਦਾ ਸ਼ਾਇਦ ਹੀ ਕੋਈ ਅਜਿਹਾ ਪਿੰਡ ਜਾਂ ਸ਼ਹਿਰ ਹੋਵੇ ਜਿੱਥੋਂ ਦੇ ਨੌਜਵਾਨ ਇਟਲੀ ਦੀ ਧਰਤੀ 'ਤੇ ਨਿਵੇਕਲੀਆਂ ਪੈੜਾਂ ਪਾਉਣ ਨਾ ਆਏ ਹੋਣ। ਇਟਲੀ ਵਿੱਚ ਭਾਰਤੀਆਂ ਦੀ ਖਾਸਕਰ ਪੰਜਾਬੀਆਂ ਦੀ ਹਰ ਖੇਤਰ ਵਿੱਚ ਹੋ ਰਹੀ ਸ਼ਮੂਲੀਅਤ ਧੂਮ ਮਚਾ ਰਹੀ ਹੈ ਤੇ ਇਸ ਧੂਮ ਦੀ ਗੂੰਜ ਪੂਰੇ ਯੂਰਪ ਵਿੱਚ ਸੁਣੀ ਜਾ ਸਕਦੀ ਹੈ। ਇਟਲੀ ਭਾਰਤੀਆਂ ਦਾ ਮਹਿਬੂਬ ਦੇਸ਼ ਹੋਣ ਕਾਰਨ ਭਾਰਤੀ ਲੋਕ ਇੱਥੋ ਦੀ ਸਿਆਸਤ ਦਾ ਵੀ ਹੁਲੀਆ ਬਦਲਣ ਲਈ ਪੱਬਾਂ ਭਾਰ ਨਜ਼ਰੀਂ ਆ ਰਹੇ ਹਨ, ਜਿਸ ਕਾਰਨ ਇਟਾਲੀਅਨ ਲੋਕ ਜਿੱਥੇ ਭਾਰਤੀ ਸੱਭਿਆਚਾਰ ਦੇ ਮੁਰੀਦ ਹੋ ਰਹੇ ਹਨ ਉੱਥੇ ਭਾਰਤੀ ਖਾਸਕਰ ਸਿੱਖ ਪੰਜਾਬੀਆਂ ਨੂੰ ਸਮਝਣ ਲਈ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ। ਇਸ ਦੀ ਸ਼ੁਰੂਆਤ ਇਟਾਲੀਅਨ ਮੁਟਿਆਰ ਅੰਨਾ ਮਰੀਆ ਲਾਊਦੀਨੀ ਨੇ ਆਪਣੀ ਪੀ.ਐਚ. ਡੀ. ਦੀ ਪੜ੍ਹਾਈ ਨਾਲ ਕਰਕੇ ਨਵੇਂ ਸੋਚ ਦਾ ਆਗਾਜ਼ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਮਾਮਲਾ ਸਿੱਖ ਐਸੋਸੀਏਸ਼ਨ ਬਾਲਟੀਮੋਰ ਅਮਰੀਕਾ ਗੁਰੂਘਰ ਦਾ, ਮਾਣਯੋਗ ਅਦਾਲਤ ਨੇ ਅਖੌਤੀ ਕਮੇਟੀ ਦੀ ਕੱਢੀ ਫ਼ੂਕ
ਭੂਰੇ ਵਾਲਾ ਵਾਲੀ ਅੰਨਾ ਮਰੀਆ ਲਾਊਦੀਨੀ ਜਿਹੜੀ ਕਿ ਯੂਰਪੀਅਨ ਯੂਨੀਵਰਸਿਟੀ ਇੰਸਟੀਚਿਊਟ ਫਿਰੈਂਸੇ ਤੋਂ ਪੀ. ਐਚ. ਡੀ. ਦੀ ਪੜ੍ਹਾਈ ਭਾਰਤੀ ਸਿੱਖ ਅਤੇ ਰਵਿਦਾਸੀਆ ਕਮਿਊਨਿਟੀ 'ਤੇ ਕਰ ਰਹੀ ਹੈ, ਆਪਣੀ ਪੜ੍ਹਾਈ ਨੂੰ ਮੁਕੰਮਲ ਕਰਨ ਲਈ ਲਾਸੀਓ ਸੂਬੇ ਦੇ ਸਿੱਖ ਤੇ ਰਵਿਦਾਸੀਆ ਸਮਾਜ ਸਬੰਧੀ ਡੂੰਘਾਈ ਨਾਲ ਜਾਣਨ ਲਈ ਪਿਛਲੇ 6 ਮਹੀਨਿਆਂ ਤੋਂ ਪੰਜਾਬੀ ਵੀ ਸਿੱਖ ਰਹੀ ਹੈ, ਜਿਸ ਵਿੱਚ ਉਹ ਕਾਫ਼ੀ ਹੱਦ ਤੱਕ ਕਾਮਯਾਬ ਵੀ ਹੋ ਗਈ ਹੈ। ਪੰਜਾਬੀ ਲਿਖ ਤੇ ਪੜ੍ਹ ਲੈਂਦੀ ਅੰਨਾ ਲਾਸੀਓ ਸੂਬੇ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਤੇ ਸ੍ਰੀ ਗੁਰੁ ਰਵਿਦਾਸ ਟੈਂਪਲ ਵਿੱਚ ਜਾਕੇ ਸੰਗਤਾਂ ਨਾਲ ਪੰਜਾਬੀ ਵਿੱਚ ਸਰਲਤਾ ਗੱਲ ਕਰਦੀ ਹੋਈ ਸਭ ਨੂੰ ਹੈਰਾਨ ਕਰ ਰਹੀ ਹੈ।
ਜਦੋਂ ਕੋਈ ਵੀ ਅੰਨਾ ਨੂੰ ਮਿਲਦਾ ਹੈ ਤਾਂ ਉਹ ਉਹਨਾਂ ਨੂੰ ਫਤਿਹ ਵੀ ਸਤਿ ਸ੍ਰੀ ਅਕਾਲ ਜਾਂ ਜੈ ਗੁਰੂਦੇਵ ਨਾਲ ਹੀ ਬੁਲਾਉਂਦੀ ਹੈ। ਹੋਣਹਾਰ ਅੰਨਾ ਮਰੀਆ ਲਾਊਦੀਨੀ ਨੇ ਪ੍ਰੈੱਸ ਨੂੰ ਆਪਣੀ ਪੜ੍ਹਾਈ ਦੇ ਵਿਸ਼ੇ ਸੰਬਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੂਰੇ ਯੂਰਪ ਵਿੱਚ ਭਾਰਤੀਆਂ ਦੀ ਵੱਡੀ ਤਦਾਦ ਹੈ ਜਿਸ ਲਈ ਉਸ ਨੇ ਉਚੇਚੇ ਤੌਰ 'ਤੇ ਆਪਣੀ ਪੀ. ਐਚ. ਡੀ. ਲਈ ਸਿੱਖ ਤੇ ਰਵਿਦਾਸੀਆ ਭਾਈਚਾਰੇ ਨੂੰ ਚੁਣਿਆ। ਉਹ ਬਹੁਤ ਹੀ ਖੁਸ਼ ਹੈ ਕਿ ਪੜ੍ਹਾਈ ਨੂੰ ਪੂਰਾ ਕਰਨ ਲਈ ਉਸ ਨੂੰ ਸਿੱਖ ਤੇ ਰਵਿਦਾਸੀਆ ਭਾਈਚਾਰੇ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਅੰਨਾ ਜਲਦ ਪੰਜਾਬੀ ਭਾਸ਼ਾ ਸਿੱਖ ਲਵੇਗੀ, ਇਸ ਵਿਸ਼ਵਾਸ ਨੂੰ ਚਾਰ ਚੰਦ ਲਗਾਉਣ ਲਈ ਉਹ ਇਟਲੀ ਦੇ ਪੰਜਾਬੀਆਂ 'ਤੇ ਕਿਤਾਬ ਵੀ ਲਿਖ ਰਹੀ ਹੈ। ਜ਼ਿਕਰਯੋਗ ਹੈ ਕਿ ਅੰਨਾ ਮਰੀਆ ਲਾਊਦੀਨੀ ਪਹਿਲੀ ਇਟਾਲੀਅਨ ਮੁਟਿਆਰ ਹੈ ਜਿਹੜੀ ਕਿ ਸਿੱਖ ਅਤੇ ਰਵਿਦਾਸੀਆ ਭਾਈਚਾਰੇ 'ਤੇ ਪੀ.ਐਚ.ਡੀ. ਕਰ ਰਹੀ ਹੈ। ਇਸ ਕਾਰਜ ਲਈ ਉਸ ਨੂੰ ਬੀਤੇ ਦਿਨ ਸ੍ਰੀ ਗੁਰੁ ਰਵਿਦਾਸ ਟੈਂਪਲ ਸਬਾਊਦੀਆ (ਲਾਤੀਨਾ) ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਗੁਰਪੁਰਬ ਮੌਕੇ ਵਿਸੇ਼ਸ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ, ਜਿਸ ਲਈ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਧੰਨਵਾਦੀ ਵੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਰਹੱਦ ਪਾਰ: ਵਿਆਹ ਨਾ ਕਰਵਾਉਣ ਤੋਂ ਖਫ਼ਾ ਮੁੰਡੇ ਨੇ ਕੁੜੀ 'ਤੇ ਸੁੱਟਿਆ ਤੇਜ਼ਾਬ, ਬੁਰੀ ਤਰ੍ਹਾਂ ਝੁਲਸਿਆ ਚਿਹਰਾ
NEXT STORY