ਰੋਮ (ਕੈਂਥ): ਪਿਛਲੇ 2 ਦਹਾਕਿਆਂ ਤੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਤੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕਰਦੇ ਆ ਰਹੇ ਯੂਰਪ ਦੇ ਨਾਮੀ ਕਲੱਬ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਯੂਰਪ ਦਾ ਨਾਮੀ ਪੰਜਾਬੀ ਓਵਰਸੀਜ਼ ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ (ਹਾਲੈਂਡ) 19 ਮਈ ਦਿਨ ਐਤਵਾਰ 2024 ਨੂੰ ਆਪਣਾ 20ਵਾਂ ਫੁੱਟਬਾਲ ਟੂਰਨਾਮੈਂਟ ਅਤੇ ਪੰਜਾਬੀ ਸੱਭਿਆਚਾਰ ਪ੍ਰੋਗਰਾਮ ਆਯੋਜਿਤ ਕਰਨਾ ਜਾ ਰਿਹਾ ਹੈ। ਪ੍ਰੋਗਰਾਮ ਦਾ ਆਯੋਜਨ ਸਪੋਰਟਸ ਪਾਰਕ ਨਿਊ ਸਲੋਟਨ ਸਲੋਟਰਵਿਗ 1045 (ਐਮਸਟਰਡਮ) ਵਿਖੇ ਬਹੁਤ ਹੀ ਸ਼ਾਨੋ-ਸ਼ੌਕਤ ਤੇ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਸਿੱਖ ਵੱਖਵਾਦੀ ਗਰੁੱਪ 'ਵੱਡੀ ਖਤਰੇ ਦੀ ਰੇਖਾ' ਪਾਰ ਕਰ ਰਿਹੈ: ਕੈਨੇਡਾ 'ਚ ਭਾਰਤੀ ਡਿਪਲੋਮੈਟ ਦੀ ਚਿਤਾਵਨੀ
ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਸੁਰਿੰਦਰ ਸਿੰਘ ਰਾਣਾ,ਪ੍ਰਿਥੀਪਾਲ ਸਿੰਘ ਬੁੱਟਰ ਤੇ ਬਲਜੀਤ ਸਿੰਘ ਜੱਸੜ ਨੇ ਸਾਂਝੇ ਤੌਰ 'ਤੇ ਦਿੰਦਿਆਂ ਕਿਹਾ ਕਿ ਇਹ ਮੇਲਾ ਸਵੇਰੇ 9 ਵਜੇ ਤੋਂ 7 ਵਜੇ ਸ਼ਾਮ ਤੱਕ ਹੋਵੇਗਾ, ਜਿਸ ਵਿੱਚ ਇਲਾਕੇ ਦਾ ਸਮੂਹ ਭਾਰਤੀ ਭਾਈਚਾਰਾ ਪਰਿਵਾਰਾਂ ਸਮੇਤ ਸ਼ਿਰਕਤ ਕਰੇਗਾ। ਇਸ ਵਿਸ਼ਾਲ ਮੇਲੇ ਵਿੱਚ ਜਿੱਥੇ ਫੁੱਟਬਾਲ ਦੀਆਂ ਟੀਮਾਂ ਦੇ ਫਸਵੇਂ ਮੈਚ ਹੋਣਗੇ, ਉੱਥੇ ਪੰਜਾਬੀ ਸੱਭਿਆਚਾਰ ਦੀਆਂ ਬਾਤਾਂ ਪਾਉਣ ਲਈ ਪ੍ਰਸਿੱਧ ਲੋਕ ਗਾਇਕ ਦਵਿੰਦਰ ਦਿਲ ਅਤੇ ਮਿਲਾਨ ਮਿਊਜੀਕਲ ਗੁਰੁੱਪ ਇਟਲੀ ਵਾਲੇ ਪਹੁੰਚ ਰਹੇ ਹਨ। ਮੇਲਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੈ ਜਿਹੜਾ ਕਿ ਖੇਡਾਂ ਅਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਿੱਖ ਵੱਖਵਾਦੀ ਗਰੁੱਪ 'ਵੱਡੀ ਖਤਰੇ ਦੀ ਰੇਖਾ' ਪਾਰ ਕਰ ਰਿਹੈ: ਕੈਨੇਡਾ 'ਚ ਭਾਰਤੀ ਡਿਪਲੋਮੈਟ ਦੀ ਚਿਤਾਵਨੀ
NEXT STORY