ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ 13 ਜੂਨ ਦਿਨ ਐਤਵਾਰ ਨੂੰ ਜੂਨ 1984 (ਘੱਲੂਘਾਰਾ) ਦੇ ਸਮੂਹ ਸ਼ਹੀਦਾਂ ਅਤੇ ਸਿੰਘਾਂ ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾ ਵਲੋਂ ਦੱਸਿਆ ਗਿਆ ਕਿ ਸਮੂਹ ਸਾਧ ਸੰਗਤ ਦੇ ਸਹਿਯੋਗ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆਈ ਸਰਕਾਰ ਵੱਲੋਂ ਭਾਰਤ ਤੋਂ ਗਏ ਯਾਤਰੂਆਂ ਨੂੰ 'ਨਜ਼ਰਬੰਦੀ ਕੈਂਪ' 'ਚ ਰੱਖਣ 'ਤੇ ਵਿਚਾਰ
ਇਸ ਸਮਾਗਮ ਸੰਬੰਧੀ 11 ਜੂਨ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਹਿਬ ਆਰੰਭ ਕਰਵਾਏ ਜਾਣਗੇ ਅਤੇ ਉਨ੍ਹਾਂ ਦੇ ਭੋਗ 13 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ। ਉਪਰੰਤ ਗੁਰੂ ਘਰ ਦੇ ਕੀਰਤਨੀਏ ਜੱਥੇ ਵੱਲੋਂ ਦੀਵਾਨ ਸਜਾਏ ਜਾਣਗੇ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਅਤੇ ਇਸ ਸਮਾਗਮ ਦੀ ਸਮਾਪਤੀ ਦੁਪਹਿਰ 1 ਵਜੇ ਤੱਕ ਹੋ ਜਾਵੇਗੀ।ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਵੀ ਕੀਤੀ ਗਈ ਹੈ।
ਆਸਟ੍ਰੇਲੀਆਈ ਸਰਕਾਰ ਵੱਲੋਂ ਭਾਰਤ ਤੋਂ ਗਏ ਯਾਤਰੂਆਂ ਨੂੰ 'ਨਜ਼ਰਬੰਦੀ ਕੈਂਪ' 'ਚ ਰੱਖਣ 'ਤੇ ਵਿਚਾਰ
NEXT STORY