ਰੋਮ/ਇਟਲੀ (ਕੈਂਥ): ਮਹਾਨ ਯੋਧੇ ਅਤੇ ਤਪੱਸਵੀ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਇਟਲੀ ਦੇ ਲਾਸੀਓ ਸੂਬੇ ਦੇ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ 19 ਜੂਨ ਦਿਨ ਐਤਵਾਰ ਨੂੰ ਸਲਾਨਾ ਮਹਾਨ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕਾਂ ਵਲੋਂ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 17 ਜੂਨ ਦਿਨ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਸੰਪੂਰਨਤਾ ਨਾਲ 19 ਜੂਨ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ।
ਪੜ੍ਹੋ ਇਹ ਅਹਿਮ ਖ਼ਬਰ- ਸਿੱਖ ਭਾਈਚਾਰੇ ਲਈ ਮਾਣ ਦੀ ਗੱਲ, ਕੈਨੇਡਾ ਦੇ ਮੈਨੀਟੋਬਾ 'ਚ 'ਟਰਬਨ ਡੇਅ ਐਕਟ' ਪਾਸ
ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀਏ ਜਥੇ ਵਲੋਂ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰੰਬਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਮਹਾਨ ਸਲਾਨਾ ਧਾਰਮਿਕ ਸਮਾਗਮ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।
ਚੀਨ 'ਚ ਮੀਂਹ ਕਾਰਨ ਖਿਸਕੀ ਜ਼ਮੀਨ, 6 ਲੋਕਾਂ ਦੀ ਮੌਤ ਤੇ 2 ਲੱਖ ਲੋਕ ਪ੍ਰਭਾਵਿਤ
NEXT STORY