ਰੋਮ/ਇਟਲੀ (ਕੈਂਥ): ਇਟਲੀ ਦੇ ਸ਼ਹਿਰ ਫਾਇਸਾ ਵਿਖੇ ਦੂਜੀ ਸੰਸਾਰ ਜੰਗ ਦੌਰਾਨ ਫਾਇਸਾ ਸ਼ਹਿਰ ਨੂੰ ਆਜ਼ਾਦ ਕਰਵਾਉਦਿਆਂ ਸ਼ਹੀਦ ਹੋਏ ਸਿੱਖ ਫ਼ੌਜੀਆਂ ਦੀ ਯਾਦ ਵਿੱਚ ਸਲਾਨਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸੰਸਥਾ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜਿ. ਇਟਲੀ ਵੱਲੋਂ ਜਾਣਕਾਰੀ ਦਿੰਦਿਆ ਭਾਈ ਪਿਰਥੀਪਾਲ ਸਿੰਘ, ਸੇਵਾ ਸਿੰਘ ਫ਼ੌਜੀ, ਸਤਨਾਮ ਸਿੰਘ, ਗੁਰਮੇਲ ਸਿੰਘ ਭੱਟੀ ਅਤੇ ਜਸਬੀਰ ਸਿੰਘ ਧਨੋਤਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਟਲੀ ਦੇ ਫਾਇਸਾ ਸ਼ਹਿਰ ਵਿਖੇ ਸ਼ਹੀਦ ਸਿੱਖ ਫ਼ੌਜੀਆਂ ਦਾ ਸ਼ਰਧਾਂਜਲੀ ਸਮਾਗਮ ਫਾਇਸਾ ਸ਼ਹਿਰ ਦੇ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਕਰਵਾਇਆ ਗਿਆ।ਜਿਸ ਵਿੱਚ ਕਾਰਾਬਿਨੀਏਰੀ ਪੁਲਸ ਦੇ ਬੈਂਡ ਤੋਂ ਇਲਾਵਾ ਆਰਗਿਲ ਰੋਮਾਨਯਾ ਗਰੁੱਪ ਵੱਲੋਂ ਵੀ ਹਾਜ਼ਰੀ ਭਰੀ ਗਈ।ਸ਼ਹਿਰ ਦੇ ਮੇਅਰ ਅਤੇ ਕਮੇਟੀ ਮੈਂਬਰਾਂ ਵੱਲੋਂ ਸ਼ਹੀਦਾਂ ਦੀ ਯਾਦਗਾਰ 'ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਗਿਆ।
ਪੜ੍ਹੋ ਇਹ ਅਹਿਮ ਖਬਰ- ਪਾਕਿਸਤਾਨ ਦੇ ਕਰਾਚੀ 'ਚ ਹਿੰਦੂ ਮੰਦਰ 'ਚ ਭੰਨਤੋੜ, ਸਿਰਸਾ ਨੇ ਮਾਮਲੇ ਦੀ ਕੀਤੀ ਨਿਖੇਧੀ
ਮੌਬ ਲਿੰਚਿੰਗ ਮਾਮਲਾ : ਪਾਕਿ ਦੀ ਚੋਟੀ ਦੀ ਧਾਰਮਿਕ ਸੰਸਥਾ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
NEXT STORY