ਮਿਲਾਨ/ਇਟਲੀ (ਸਾਬੀ ਚੀਨੀਆ)-ਸਿੱਖ ਕੌਮ ਦੇ ਮਹਾਨ ਯੋਧੇ ਸੰਤ ਸਿਪਾਹੀ ਧੰਨ-ਧੰਨ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਨੂੰ ਯਾਦ ਕਰਦਿਆਂ ਇਟਲੀ ਦੀਆਂ ਸਿੱਖ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੀ ਯਾਦ ’ਚ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ (ਰੋਮ) ਵਿਖੇ ਕਰਵਾਏ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ’ਚ ਸਿੱਖ ਸੰਗਤਾਂ ਨੇ ਦੂਰੋਂ ਨੇੜਿਓਂ ਪੁੱਜ ਕੇ ਹਾਜ਼ਰੀਆਂ ਭਰਦਿਆਂ ਸਮਾਗਮਾਂ ਦੀਆਂ ਰੌਣਕਾਂ ਨੂੰ ਵਧਾਉਂਦਿਆਂ ਗੁਰਬਾਣੀ ਕੀਰਤਨ ਸਰਵਣ ਕਰ ਕੇ ਆਪਣਾ ਜੀਵਨ ਸਫਲਾ ਬਣਾਇਆ।
ਇਹ ਵੀ ਪੜ੍ਹੋ : ਸਾਂਝੀ ਸਿੱਖ ਫੈੱਡਰੇਸ਼ਨ ਇਟਲੀ ਸਿੱਖ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਦਾ ਕਰੇਗੀ ਹੱਲ, ਸੰਗਤ ਤੋਂ ਕੀਤੀ ਸਹਿਯੋਗ ਦੀ ਅਪੀਲ
ਇਸ ਮੌਕੇ ਯੂਰਪ ਦੇ ਪ੍ਰਸਿੱਧ ਕਵੀਸ਼ਰ ਭਾਈ ਅਜੀਤ ਸਿੰਘ ਥਿੰਦ ਦੇ ਜਥੇ ਵੱਲੋਂ ਆਈਆਂ ਸੰਗਤਾਂ ਨੂੰ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਲਾਸਾਨੀ ਇਤਿਹਾਸ ਸਰਵਣ ਕਰਵਾਉਂਦਿਆਂ ਸਟੇਜ ਉਪਰ ਹਾਜ਼ਰੀਆਂ ਭਰੀਆਂ ਗਈਆਂ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਬਾਬਾ ਦਲਬੀਰ ਸਿੰਘ ਵੱਲੋਂ ਕੀਰਤਨ ਸਰਵਣ ਕਰਵਾਉਂਦਿਆਂ ਗੁਰੂ ਸ਼ਬਦ ਦੀ ਵਿਆਖਿਆ ਕੀਤੀ ਗਈ। ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ।
ਉੱਤਰੀ ਆਇਰਲੈਂਡ 'ਚ ਘਟੇਗਾ ਕੋਰੋਨਾ ਵੈਕਸੀਨ ਦੀਆਂ ਦੋ ਖੁਰਾਕਾਂ ਵਿਚਕਾਰਲਾ ਸਮਾਂ
NEXT STORY