ਨੋਵੇਲਾਰਾ (ਕੈਂਥ)- ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਆਏ ਦਿਨ ਉਪਰਾਲੇ ਕੀਤੇ ਜਾਂਦੇ ਰਹਿੰਦੇ ਹਨ। ਇਸੇ ਲੜੀ ਤਹਿਤ ਨੋਵੇਲਾਰਾ ਤੋਂ ਸਰਬੱਤ ਦਾ ਭਲਾ ਸੁਸਾਇਟੀ ਦੇ ਸਿੰਘਾਂ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਘੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਪਾਰਕਿੰਗ ਦੇ ਨਾਲ ਲੱਗਦੀ ਇਮਾਰਤ ਵਿੱਚ ਕਰਵਾਇਆ ਗਿਆ। ਸੁਸਾਇਟੀ ਦੇ ਸਿੰਘਾਂ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਇਲਾਕੇ ਦੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਸਿੱਖ ਇਤਿਹਾਸ ਦੀਆਂ ਵੱਖ-ਵੱਖ ਮਹਾਨ ਸ਼ਖਸ਼ੀਅਤਾਂ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਬੀਤੇ ਦਿਨੀਂ ਬੱਚਿਆਂ ਨੂੰ ਮਾਤਾ ਭਾਗ ਕੌਰ ਜੀ ਦੇ ਜੀਵਨ ਅਤੇ ਇਤਿਹਾਸ ਦੇ ਦਰਸ਼ਨ ਕਰਵਾਉਂਦੀ ਫਿਲਮ ਦਿਖਾਉਣ ਦਾ ਉਪਰਾਲਾ ਕੀਤਾ ਗਿਆ।

ਇਸ ਤੋਂ ਇਲਾਵਾ ਬੱਚਿਆਂ ਨੂੰ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਵਿੱਚੋਂ ਕੁਝ ਸਵਾਲ ਪੁੱਛੇ ਗਏ ਅਤੇ ਛੋਟੇ ਬੱਚਿਆਂ ਨੇ ਸਿੱਖ ਸਿੱਖ ਇਤਿਹਾਸ ਵਿੱਚੋਂ ਗੁਰੂ ਸਾਹਿਬਾਨਾਂ ਦੇ ਨਾਮ, ਪੰਜ ਪਿਆਰੇ ਸਾਹਿਬਾਨਾਂ ਦੇ ਨਾਮ, ਚਾਰ ਸਾਹਿਬਜ਼ਾਦਿਆਂ ਦੇ ਨਾਮ, ਸ਼ਹੀਦ ਸਿੰਘਾਂ ਦੇ ਨਾਮ ਅਤੇ ਹੋਰ ਵੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਇਹਨਾਂ ਬੱਚਿਆਂ ਦਾ ਹੌਸਲਾ ਵਧਾਉਣ ਲਈ ਉਹਨਾਂ ਨੂੰ ਯਾਦਗਾਰੀ ਨਿਸ਼ਾਨ ਦੇ ਕੇ ਸਨਮਾਨਿਤ ਕੀਤਾ ਗਿਆ। ਅੱਗੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ।

ਸਹੁੰ ਚੁੱਕਣ ਤੋਂ ਪਹਿਲਾਂ ਖੁਸ਼ੀ 'ਚ ਨੱਚਦੇ ਨਜ਼ਰ ਆਏ ਡੋਨਾਲਡ ਟਰੰਪ, ਵੇਖੋ ਵੀਡੀਓ
NEXT STORY