ਰੋਮ/ਇਟਲੀ (ਕੈਂਥ,ਚੀਨੀਆਂ): ਇਟਲੀ ਦੀ ਰਾਜਧਾਨੀ ਰੋਮ ਦੇ ਨਜ਼ਦੀਕ ਅਤੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਆਧੀਨ ਪੈਂਦੇ ਸ਼ਹਿਰ ਅਪਰੀਲੀਆ ਵਿੱਚ ਨਵੇਂ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਅਪਰੀਲੀਆ ਦੀ ਸਥਾਪਨਾ ਕੀਤੀ ਗਈ। ਜਿਸ ਦੇ ਉਦਘਾਟਨ ਸਮਾਰੋਹ ਮੌਕੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ 4 ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ 6 ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ। ਭੋਗ ਉਪਰੰਤ ਕੀਰਤਨੀ ਜਥੇ ਵਲੋਂ ਸਮੂਹ ਸੰਗਤਾਂ ਨੂੰ ਗੁਰਬਾਣੀ ਸ਼ਬਦਾ ਰਾਹੀ ਨਿਹਾਲ ਕੀਤਾ ਗਿਆ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।
ਇਸ ਮੌਕੇ ਸੰਗਤਾਂ ਵਿੱਚ ਨਵੇਂ ਗੁਰਦੁਆਰਾ ਸਾਹਿਬ ਦੀ ਸਥਾਪਨਾ ਮੌਕੇ ਭਾਰੀ ਉਤਸ਼ਾਹ ਪਾਇਆ ਗਿਆ। ਦੂਜੇ ਪਾਸੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਲੋਂ ਕੋਰੋਨਾਵਾਇਰਸ ਦੇ ਚਲਦਿਆਂ ਹਰ ਪੱਖ ਤੋਂ ਧਿਆਨ ਰੱਖਿਆ ਗਿਆ। ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਹਰ ਪੱਖ ਤੋਂ ਪਾਲਣਾ ਕੀਤੀ ਗਈ ਅਤੇ ਤਾਪਮਾਨ ਚੈੱਕ ਕਰਨ ਉਪਰੰਤ ਤੇ ਹੱਥ ਸੈਨੀਟਾਈਜ ਕਰਨ 'ਤੇ ਹੀ ਸੰਗਤਾਂ ਨੂੰ ਦਰਬਾਰ ਸਾਹਿਬ ਵਿਖੇ ਦਾਖਲ ਹੋਣ ਦਿੱਤਾ ਗਿਆ। ਉਨ੍ਹਾਂ ਨੇ ਪਹਿਲਾਂ ਹੀ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਸੀ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਹੀ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਲਈ ਮਾਸਕ ਪਾ ਕੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਣ ਦਿੱਤਾ ਜਾਵੇਗਾ।
ਪੜ੍ਹੋ ਇਹ ਅਹਿਮ ਖਬਰ- ਯੁੱਧ ਅਪਰਾਧ ਦੇ ਦੋਸ਼ਾਂ 'ਚ ਆਸਟ੍ਰੇਲੀਆਈ ਫੌਜੀਆਂ ਨੂੰ ਜਨਤਕ ਵਿਸ਼ਵਾਸ ਮੁੜ ਹਾਸਲ ਕਰਨ ਦੇ ਨਿਰਦੇਸ਼
ਗੁਰਦੁਆਰਾ ਪ੍ਰਬੰਧਕ ਵੱਲੋਂ ਮਾਸਕ ਵੀ ਸੰਗਤਾਂ ਨੂੰ ਵੰਡੇ ਗਏ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਸੰਗਤਾਂ ਦੀ ਪੁਰਜ਼ੋਰ ਅਪੀਲ 'ਤੇ ਹੀ ਅਪਰੀਲੀਆ ਸ਼ਹਿਰ ਵਿੱਚ ਗੁਰਦੁਆਰਾ ਸਿੰਘ ਸਭਾ ਦੀ ਸਥਾਪਨਾ ਕੀਤੀ ਗਈ ਹੈ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੀ ਗੁਰਦੁਆਰਾ ਸਾਹਿਬ ਦਾ ਅੱਜ ਉਦਘਾਟਨ ਕੀਤਾ ਗਿਆ।ਇਹ ਗੁਰਦੁਆਰਾ ਸਾਹਿਬ ਧੰਨ ਸ੍ਰੀ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਸਮਰਪਿਤ ਹੈ।
ਨੋਟ- ਇਟਲੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਸਥਾਪਨਾ ਸੰਬੰਧੀ ਖ਼ਬਰ ਬਾਰੇ ਦੱਸੋ ਆਪਣੀ ਰਾਏ।
ਯੁੱਧ ਅਪਰਾਧ ਦੇ ਦੋਸ਼ਾਂ 'ਚ ਆਸਟ੍ਰੇਲੀਆਈ ਫੌਜੀਆਂ ਨੂੰ ਜਨਤਕ ਵਿਸ਼ਵਾਸ ਮੁੜ ਹਾਸਲ ਕਰਨ ਦੇ ਨਿਰਦੇਸ਼
NEXT STORY