ਰੋਮ (ਕੈਂਥ): ਇਟਲੀ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰੂਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਐਤਵਾਰ ਨੂੰ ਭੋਗ ਉਪਰੰਤ ਗੁਰੂਘਰ ਦੇ ਗ੍ਰੰਥੀ ਮਨਿੰਦਰ ਸਿੰਘ ਅਤੇ ਕਥਾਵਾਚਕ ਭਾਈ ਜਰਨੈਲ ਸਿੰਘ ਪਾਰਮਾ ਵਾਲਿਆਂ ਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।
ਪੜ੍ਹੋ ਇਹ ਅਹਿਮ ਖਬਰ-ਓਮੀਕਰੋਨ ਦੀ ਦਹਿਸ਼ਤ, ਇਟਲੀ ਨੇ 3 ਮਹੀਨਿਆਂ ਲਈ ਵਧਾਈ ਕੋਵਿਡ-19 ਐਮਰਜੈਂਸੀ
ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ, ਵਾਈਸ ਪ੍ਰਧਾਨ ਸੁਖਵਿੰਦਰ ਸਿੰਘ, ਬਲਜੀਤ ਸਿੰਘ ਸੈਕਟਰੀ, ਗੁਰਜਿੰਦਰ ਸਿੰਘ,ਸੁਚੇਤ ਸਿੰਘ, ਬਾਬਾ ਬਿਕਰਮਜੀਤ ਸਿੰਘ, ਪਲਵਿੰਦਰ ਸਿੰਘ, ਗੁਰਮੀਤ ਸਿੰਘ, ਬਲਵੰਤ ਸਿੰਘ ਢਿੱਲੋਂ, ਕਸ਼ਮੀਰ ਸਿੰਘ ਅਤੇ ਹੋਰ ਮੈਂਬਰਾਨ ਆਦਿ ਮੌਜੂਦ ਸਨ।
ਅਮਰੀਕਾ ’ਚ ਸਪੀਕਰ ਪੇਲੋਸੀ ਨੂੰ ਧਮਕੀ ਦੇਣ ਵਾਲੇ ਨੂੰ 2 ਸਾਲ 4 ਮਹੀਨਿਆਂ ਦੀ ਕੈਦ
NEXT STORY