ਰੋਮ/ਇਟਲੀ (ਕੈਂਥ)-ਇਟਲੀ ਦੀ ਰਾਜਧਾਨੀ ਰੋਮ ਅਧੀਨ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਐਤਵਾਰ ਨੂੰ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ।
ਉਪਰੰਤ ਗੁਰੂਘਰ ਦੇ ਕੀਰਤਨੀਏ ਜਥੇ ਭਾਈ ਸੁਰਿੰਦਰ ਸਿੰਘ ਮੁੱਖ ਸੇਵਾਦਾਰ, ਭਾਈ ਅੰਗਰੇਜ਼ ਸਿੰਘ ਤੇ ਭਾਈ ਬਖਤਾਵਰ ਸਿੰਘ ਵਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਂ ਰਾਹੀਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਬਾਰੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ । ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।
ਜਿਨ੍ਹਾਂ ਸੰਗਤਾਂ ਨੇ ਆਪਣੀਆਂ ਕਿਰਤ ਕਮਾਈਆਂ ਨਾਲ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਵਿੱਚ ਸੇਵਾਵਾਂ ਕੀਤੀਆਂ, ਉਨ੍ਹਾਂ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕੀਤੇ ਗਏ।
ਅਮਰੀਕਾ: ਓਹੀਓ ਦੇ ਸੈਨਿਕ ਦੇਣਗੇ ਅਮਰੀਕਾ-ਮੈਕਸੀਕੋ ਸਰਹੱਦ 'ਤੇ ਆਪਣੀਆਂ ਸੇਵਾਵਾਂ
NEXT STORY