ਰੋਮ/ਇਟਲੀ (ਕੈਂਥ): ਇਟਲੀ ਦੇ ਸੂਬਾ ਲਾਸੀਓ ਦੇ ਸ਼ਹਿਰ ਅਪ੍ਰੀਲੀਆ (ਲਾਤੀਨਾ) ਵਿਖੇ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਗੁਰਦੁਆਰਾ ਸਾਹਿਬ ਦੇ ਦੂਜੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸੰਬੰਧੀ ਅਰੰਭੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜੇ ਕੀਰਤਨ ਦਰਬਾਰ ‘ਚ ਭਾਈ ਬਲਕਾਰ ਸਿੰਘ, ਭਾਈ ਵਿਕਰਮਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਕੀਰਤਨੀਏ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਬੱਚਿਆਂ ਵਲੋਂ ਵੀ ਕੀਰਤਨ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਜਗਮੀਤ ਸਿੰਘ ਨੇ ਸਿਹਤ ਸੰਕਟ 'ਤੇ ਪੀ.ਐੱਮ. ਟਰੂਡੋ ਨੂੰ ਸਮਝੌਤੇ ਤੋਂ ਹਟਣ ਦੀ ਦਿੱਤੀ ਧਮਕੀ
ਇਸ ਮੌਕੇ ਇਲਾਕੇ ਦੇ ਵੱਖ-ਵੱਖ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਮੈਂਬਰ ਜਿਨ੍ਹਾਂ ਵਿੱਚ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਲਾਤੀਨਾ) ਪੁਰਾਣਾ ਗੁਰੂ ਘਰ, ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਲਾਤੀਨਾ) ਨਵਾਂ ਗੁਰੂ ਘਰ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ (ਰੋਮ) ਆਦਿ ਦੇ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਗੁਰਬਾਣੀ, ਕੀਰਤਨ ਸਰਵਣ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਪ੍ਰੰਬਧਕਾਂ ਵਲੋਂ ਵੱਖ-ਵੱਖ ਗੁਰਦੁਆਰਿਆਂ ਤੋਂ ਆਏ ਪ੍ਰੰਬਧਕ ਕਮੇਟੀ ਮੈਂਬਰਾਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਸਮੂਹ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਨਿੱਕੇ ਜਿਹੇ ਸੁਨੇਹੇ ਤੇ ਇਸ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀ ਰੌਣਕ ਨੂੰ ਵਧਾਇਆ।
ਇਟਲੀ : ਮਾਂ ਭਗਵਤੀ ਜਾਗਰਣ ਮੌਕੇ ਲੱਗੀਆਂ ਰੌਣਕਾਂ, ਸਾਰੀ ਰਾਤ ਸੰਗਤਾਂ ਨੇ ਭਰੀ ਹਾਜ਼ਰੀ
NEXT STORY