ਮਿਲਾਨ/ਇਟਲੀ (ਸਾਬੀ ਚੀਨੀਆ)— ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਦਿਆਲ ਸਿੰਘ ਢਿੱਲਵਾਂ ਦਾ ਕਵੀਸ਼ਰੀ ਜੱਥਾ ਭਾਈ ਸਿਕੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਕੋਮਲ ਇਟਲੀ ਵਿਚ ਵੱਸਦੀਆਂ ਸਿੱਖ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਨਿਹਾਲ ਕਰ ਰਹੇ ਹਨ। ਦੱਸਣਯੋਗ ਹੈ ਕਿ ਭਾਈ ਸਾਹਿਬ ਇਕ ਮਹੀਨੇ ਲਈ ਇਟਲੀ ਟੂਰ 'ਤੇ ਆਏ ਹਨ ਜਿੱਥੇ ਉਨ੍ਹਾਂ ਵਲੋਂ ਇਟਲੀ ਦੇ ਵੱਖ-ਵੱਖ ਸ਼ਹਿਰਾਂ ਵਿਚ ਕਰਵਾਏ ਜਾ ਰਹੇ ਨਗਰ ਕੀਰਤਨ ਤੇ ਹੋਰ ਧਾਰਮਿਕ ਸਮਾਗਮਾਂ ਵਿਚ ਸਿੱਖ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬ੍ਰੇਸ਼ੀਆ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਉਨਾਂ ਨੂੰ ਪੰਥ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਉਚੇਚੇ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਸਾਵਧਾਨ : ਆਸਟ੍ਰੇਲੀਆ ਦੇ ਸਰਕਾਰੀ ਵਿਭਾਗ ਵੀ 'ਸਾਈਬਰ ਕ੍ਰਾਈਮ' ਦੀ ਮਾਰ ਹੇਠ
NEXT STORY