ਮਿਲਾਨ/ਇਟਲੀ (ਸਾਬੀ ਚੀਨੀਆ) - ਕਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਇਟਲੀ ਵਿਚ ਕਾਫੀ ਤਰ੍ਹਾਂ ਦੀਆਂ ਸਰਕਾਰੀ ਪਾਬੰਦੀਆ ਲੱਗੀਆਂ ਹੋਈਆਂ ਹਨ। ਇਸ ਦੌਰਾਨ ਦਸ਼ਮ ਪਿਤਾ ਗੋਬਿੰਦ ਸਿੰਘ ਜੀ ਦੇ ਖਾਲਸਾ ਸਾਜਨਾ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖ ਕੇ ਇੱਥੋਂ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀੳ ਵਿਖੇ ਇਕ ਵਿਸ਼ਾਲ ਧਾਰਮਿਕ ਸਮਾਗਮ 18 ਅਪ੍ਰੈਲ ਐਤਵਾਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਮੌਕੇ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਸਨ ਪਰ ਇਸ ਸਾਲ ਅਜਿਹਾ ਕਰਨਾ ਅਸੰਭਵ ਹੈ।
ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਆਖੰਠ ਪਾਠ ਦੇ ਭੋਗ ਉਪਰੰਤ ਖੁੱਲੇ ਦੀਵਾਨ ਹਾਲ ਸਜਾਏ ਜਾਣਗੇ ਜਿਨ੍ਹਾਂ ਵਿਚ ਗਿਆਨੀ ਦਲਬੀਰ ਸਿੰਘ ਤੇ ਸਾਥੀਆ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਇਆ ਜਾਵੇਗਾ ।ਪ੍ਰੋਗਰਾਮ ਦਾ ਲਾਵੀਵ ਯੂਰਪ ਨਿਊਜ਼ ਟੀ. ਵੀ. ਵੱਲੋਂ ਕੀਤਾ ਜਾਵੇਗਾ ਅਤੇ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਲਈ ਲੰਗਰਾਂ ਦੇ ਸਟਾਲ ਵੀ ਲਾਏ ਜਾਣਗੇ।
WHO ਮੁਖੀ ਨੇ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੱਸਿਆ 'ਚਿੰਤਾਜਨਕ'
NEXT STORY