ਮਿਲਾਨ/ਇਟਲੀ (ਸਾਬੀ ਚੀਨੀਆ)— ਇਟਲੀ ਦੀ ਰਾਜਧਾਨੀ ਰੋਮ ਦੇ ਚੜ੍ਹਦੇ ਪਾਸੇ ਪਹਾੜੀਆਂ ਵਿਚ ਵਸੇ ਹੋਏ ਇਤਿਹਾਸਿਕ ਸ਼ਹਿਰ ਵਿਲੈਤਰੀ ਵਿਚ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖ ਕੇ ਸ੍ਰੀ ਗੁਰੂ ਰਾਵਿਦਾਸ ਦਰਬਾਰ ਵਿਲੈਤਰੀ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਵਿਚ ਵੱਸਦੀਆਂ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ 18 ਨਵੰਬਰ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਸੰਗਤਾਂ ਦੀ ਆਸ ਸੀ ਕਿ ਇਸ ਇਲਾਕੇ ਵਿਚੋਂ ਨਗਰ ਕੀਰਤਨ ਸਜਾਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ। ਸੰਗਤ ਦੇ ਉਪਰਾਲੇ ਸਦਕੇ ਸਥਾਨਕ ਪ੍ਰਸ਼ਾਸ਼ਨ ਵਲੋਂ ਨਗਰ ਕੀਰਤਨ ਸਜਾਉਣ ਲਈ ਮਨਜੂਰੀ ਮਿਲੀ ਹੈ। ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਪੁੱਜਣ ਦਾ ਸੱਦਾ ਦਿੱਤਾ ਗਿਆ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਮੌਕੇ ਕਰਵਾਏ ਜਾ ਰਹੇ ਨਗਰ ਕੀਰਤਨ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਸਰਦਾਰ ਅਜੀਤ ਸਿੰਘ ਥਿੰਦ ਤੇ ਬਲਵਿੰਦਰ ਸਿੰਘ ਭਾਗੋਅਰਾਈਆ ਦੇ ਜੱਥੇ ਤੋਂੋ ਇਲਾਵਾ ਪੁੱਜ ਰਹੇ ਜੱਥੇ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਉਣਗੇ।
ਰੂਸ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
NEXT STORY