ਰੋਮ (ਕੈਂਥ): ਉੱਤਰੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ, ਰੇਜੋ ਇਮੀਲੀਆ ਵਿਖੇ ਬੀਤੇ ਐਤਵਾਰ ਨੂੰ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਕੌਰ ਜੀ ਅਤੇ ਚੱਲ ਰਹੇ ਸ਼ਹੀਦੀ ਪੰਦਰਵਾੜੇ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਵੇਰ ਦੇ ਦੀਵਾਨਾਂ ਵਿੱਚ ਭਾਈ ਰਖਵੀਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਦੇ ਜੱਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ।
ਨੌਜਵਾਨ ਸਭਾ ਦੇ ਵੀਰਾਂ ਵੱਲੋਂ ਇਸ ਸ਼ਹੀਦੀ ਸਮਾਗਮ ਮੌਕੇ ਇੱਕ ਵਿਸ਼ੇਸ਼ ਉਪਰਾਲਾ ਛੋਟੇ ਬੱਚਿਆਂ ਲਈ ਵੀ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੇ ਗੁਰਬਾਣੀ ਦੇ ਸਵਾਲ-ਜਵਾਬ ਦੇ ਮੁਕਾਬਲੇ, ਦਸਤਾਰ ਮੁਕਾਬਲੇ ਅਤੇ ਗੁਰਮੁਖੀ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਨੌਜਵਾਨ ਵੀਰਾਂ ਵੱਲੋਂ ਬੇਨਤੀ ਕੀਤੀ ਗਈ ਕਿ ਸਾਨੂੰ ਸਾਰਿਆਂ ਨੂੰ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਲੈ ਕੇ ਆਉਣਾ ਚਾਹੀਦਾ ਹੈ ਤੇ ਸਾਨੂੰ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਤਿਯੋਗਤਾਵਾਂ ਕਰਵਾਉਣੀਆਂ ਚਾਹੀਦੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ- ਓਹਾਇਓ ਸੂਬੇ ਦੇ ਸੱਭਿਆਚਾਰਕ ਸਿੱਖਿਆ ਬਿੱਲ ਸੰਬੰਧੀ ਦੂਜੀ ਸੁਣਵਾਈ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ
ਇਸ ਸਮਾਗਮ ਦੀਆਂ ਸੇਵਾਵਾਂ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਕਬੱਡੀ ਕਲੱਬ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀ ਸਾਧ-ਸੰਗਤ ਵੱਲੋਂ ਕੀਤੀਆਂ ਗਈਆਂ ਸਨ। ਗੁਰੂ ਸਾਹਿਬ ਜੀ ਦੇ ਬਖਸ਼ੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨੇਪਾਲ ਵਿੱਚ ਰਾਜਸ਼ਾਹੀ ਅਤੇ ਹਿੰਦੂ ਰਾਸ਼ਟਰ ਦੀ ਮੁਹਿੰਮ ਨੇ ਪ੍ਰਚੰਡ ਸਰਕਾਰ ਦੀ ਚਿੰਤਾ ਵਧਾਈ
NEXT STORY