ਰੋਮ (ਕੈਂਥ) : ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸਤਿਗੁਰੂ ਅਰਜਨ ਦੇਵ ਮਹਾਰਾਜ ਜੀ ਦਾ 416ਵਾਂ ਸ਼ਹੀਦੀ ਦਿਵਸ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾਪੂਰਵਕ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਇਸ ਮਹਾਨ ਦਿਵਸ ਨੂੰ ਸਮਰਪਿਤ ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਸਮਾਗਮ ਹੋ ਰਹੇ ਹਨ ਤੇ ਸੰਨ 2010 ਤੋਂ ਉੱਪਲ (ਫਾਰਮ) ਪਰਿਵਾਰ ਇਟਲੀ ਵੱਲੋਂ ਵੀ ਇਸ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਹਨ। ਇਸ ਵਾਰ ਇਹ ਸ਼ਹੀਦੀ ਸਮਾਰੋਹ 10, 11 ਤੇ 12 ਜੂਨ ਨੂੰ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ (ਲਾਤੀਨਾ) ਵਿਖੇ ਕਰਵਾਏ ਜਾ ਰਹੇ ਹਨ।
ਪ੍ਰੈੱਸ ਨੂੰ ਇਹ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਉੱਪਲ ਨੇ ਦੱਸਿਆ ਕਿ ਇਸ ਮੌਕੇ ਪੰਥ ਦੇ ਕਵੀਸ਼ਰ ਭਾਈ ਮਨਿੰਦਰ ਸਿੰਘ ਖਾਲਸਾ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ’ਚ ਸਤਿਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਦਾ ਪ੍ਰਸੰਗ ਸਰਵਣ ਕਰਵਾਉਣਗੇ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਸਭ ਸੰਗਤਾਂ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਪਣੀ ਹਾਜ਼ਰੀ ਲੁਆ ਕੇ ਗੁਰਬਾਣੀ ਸਰਵਣ ਕਰੋ। ਇਸ ਮੌਕੇ ਠੰਡੇ-ਮਿੱਠੇ ਜਲ ਦੀ ਛਬੀਲ ਤੇ ਗੁਰੂ ਦੇ ਲੰਗਰ ਅਤੁੱਟ ਵਰਤਣਗੇ।
ਜਲੰਧਰ ਦੀ ਗਗਨ ਪਵਾਰ ਨੇ ਵਧਾਇਆ ਮਾਣ, ਅਮਰੀਕਾ ਦੀ ਹੈਲਥਕੇਅਰ ਏਜੰਸੀ 'ਚ ਬਣੀ ਸੀ.ਈ.ਓ.
NEXT STORY