ਪੀਏਮੌਂਤੇ (ਕੈਂਥ)- ਉੱਤਰੀ ਇਟਲੀ ਦੇ ਸੂਬਾ ਪੀਏਮੌਂਤੇ 'ਚ ਸਥਿਤ ਗੁਰਦੁਆਰਾ ਬਾਬਾ ਲੱਖੀ ਸ਼ਾਹ ਵਣਜਾਰਾ ਪੌਂਤੇਕੂਰੋਨੇ,ਅਲੇਸਾਂਦਰੀਆ ਵਿਖੇ ਗੁਰਦੁਆਰਾ ਸਾਹਿਬ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਉਪਰਾਲੇ ਸਦਕਾ ਪਿੰਡ ਕਸਤਲਨੋਵੋ ਸਕਰੀਵੀਆ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀਓ ਮਹਾਰਾਜ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀਓ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ਼ਹਿਰ ਕਸਤਲਨੋਵੋ ਸਕਰੀਵੀਆ ਦੇ ਵਿਤੋਰੀਓ ਚੌਂਕ ਤੋਂ ਦੁਪਹਿਰ 1 ਵਜੇ ਪੰਜ ਨਿਸ਼ਾਨਚੀ ਸਿੰਘਾਂ, ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਆਰੰਭ ਹੋਇਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਵਿੱਚ ਸੁਭਾਇਮਾਨ ਸਨ ਅਤੇ ਸੰਗਤਾਂ ਵਾਹਿਗੁਰੂ ਦੇ ਜਾਪ ਕਰਦੀਆਂ ਭਗਤੀ ਸੁਗੰਧ ਮਾਹੌਲ ਬਣਾ ਰਹੀਆਂ ਸਨ।ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਗਤਕਾ ਅਕੈਡਮੀ ਵੱਲੋ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੌਹਰ ਦਿਖਾਏ ਗਏ। ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਇਟਾਲੀਅਨ ਭਾਸ਼ਾ ਵਿੱਚ ਕਿਤਾਬਾਂ ਫਰੀ ਵੰਡੀਆਂ ਗਈਆਂ ਅਤੇ ਪੰਜਾਬੀ ਕਿਤਾਬਾਂ ਦਾ ਸਟਾਲ ਵੀ ਲਗਾਇਆ ਗਿਆ। ਇਸ ਨਗਰ ਕੀਰਤਨ ਵਿੱਚ ਇਟਾਲੀਅਨ ਤੇ ਹੋਰ ਦੇਸ਼ਾਂ ਦੇ ਲੋਕਾਂ ਨੇ ਵੀ ਬਹੁਤ ਉਤਸੁਕਤਾ ਨਾਲ ਭਾਗ ਲਿਆ।

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਜਾਣ ਦਾ ਡੌਂਕੀ ਰੂਟ, ਹਰ ਸਾਲ ਹਜ਼ਾਰਾਂ ਭਾਰਤੀ ਜੋਖ਼ਮ 'ਚ ਪਾ ਰਹੇ ਜਾਨਾਂ
ਸਜਾਏ ਗਏ ਦੀਵਾਨਾਂ ਵਿੱਚ ਭਾਈ ਹਰਜਿੰਦਰ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਆਈਆਂ ਸਮੂਹ ਪ੍ਰਬੰਧਕ ਕਮੇਟੀਆਂ ਅਤੇ ਸੇਵਾਵਾਂ ਕਰਨ ਵਾਲੀਆ ਜਥੇਬੰਦੀਆਂ ਵੱਲੋਂ ਕੀਤੀਆਂ ਸੇਵਾਵਾਂ ਲਈ ਗਰਦੁਆਰਾ ਸਾਹਿਬ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਨਗਰ ਕੀਰਤਨ ਵਿੱਚ ਤਿੰਨ ਸ਼ਹਿਰਾਂ ਦੇ ਮੇਅਰਾਂ ਨੇ ਵੀ ਸ਼ਮੂਲੀਅਤ ਕੀਤੀ। ਮੇਅਰਾਂ ਵੱਲੋਂ ਸਿੱਖ ਭਾਈਚਾਰੇ ਨੂੰ ਗੁਰਪੁਰਬ ਦੀਆ ਵਧਾਈਆਂ ਦਿੱਤੀਆਂ ਗਈਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਤਰਸੇਮ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਆਈਆਂ ਸੰਗਤਾਂ,ਪ੍ਰਬੰਧਕ ਕਮੇਟੀਆਂ ਅਤੇ ਜਥੇਬੰਦੀਆਂ ਨੂੰ ਜੀ ਆਇਆ ਆਖਿਆ ਗਿਆ ਅਤੇ ਸਮੂਹ ਸੇਵਾਦਾਰਾਂ ਦਾ ਵੀ ਧੰਨਵਾਦ ਕੀਤਾ। ਗੁਰੂ ਕੇ ਲੰਗਰ ਵੀ ਲੰਗਰ ਦੀ ਮਰਿਆਦਾ ਅਨੁਸਾਰ ਪੰਗਤ ਵਿੱਚ ਛਕਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਜਾਣ ਦਾ ਡੌਂਕੀ ਰੂਟ, ਹਰ ਸਾਲ ਹਜ਼ਾਰਾਂ ਭਾਰਤੀ ਜੋਖ਼ਮ 'ਚ ਪਾ ਰਹੇ ਜਾਨਾਂ
NEXT STORY