ਕਰੇਮੋਨਾ (ਦਲਵੀਰ ਕੈਂਥ)- ਇਟਲੀ ਦੀ ਸਿਰਮੌਰ ਸਿੱਖ ਸੰਸਥਾ ਕਲਤੂਰਾ ਸਿੱਖ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਅਤੇ ਗੁਰੂ ਸਾਹਿਬ ਜੀ ਦੇ ਪੁਰਾਤਨ ਰਾਗੀਆਂ ਅਤੇ ਢਾਡੀਆਂ ਨੂੰ ਸਮਰਪਿਤ ਨਵੇਂ ਸਾਲ 2025 ਦਾ ਕੈਲੰਡਰ ਸੰਗਤ ਦੇ ਸਨਮੁੱਖ ਕੀਤਾ ਗਿਆ। ਕੈਲੰਡਰ 'ਤੇ ਗੁਰੂ ਸਾਹਿਬ ਜੀ ਦੇ ਰਬਾਬੀ ਬਾਬਾ ਮਰਦਾਨਾ ਜੀ, ਪਹਿਲੇ ਪ੍ਰਚਾਰਕ ਬਾਬਾ ਬੁੱਢਾ ਜੀ, ਗੁਰੂ ਸਾਹਿਬ ਦੇ ਕੀਰਤਨੀਏ ਬਾਬਾ ਬਲਵੰਡ ਰਾਏ ਜੀ, ਬਾਬਾ ਸੱਤਾ ਜੀ, ਢਾਡੀ ਬਾਬਾ ਅਬਦੁੱਲ ਖੇਰ ਜੀ ਅਤੇ ਬਾਬਾ ਨੱਥ ਮੱਲ ਜੀ ਦੀਆਂ ਤਸਵੀਰਾਂ ਲਗਾ ਕੇ ਕੈਲੰਡਰ ਪ੍ਰਕਾਸ਼ਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਟਰੂਡੋ ਸਰਕਾਰ ਦੇ ਕਾਰਜਕਾਲ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ’ਚ ਹੁਣ ਸੁਧਾਰ ਦੀ ਉਮੀਦ ਘੱਟ
ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਸੰਜੌਵਾਨੀ (ਕਰੇਮੋਨਾ) ਵਿਖੇ ਬਲਦੇਵ ਸਿੰਘ, ਗੁਰਮੇਲ ਸਿੰਘ, ਲਖਵਿੰਦਰ ਸਿੰਘ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ ਪਿਰੋਜ, ਗਿਆਨੀ ਰਜਿੰਦਰ ਸਿੰਘ ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਤਰਮਨਪ੍ਰੀਤ ਸਿੰਘ, ਗੁਰਦੁਆਰਾ ਸਿੰਘ ਸਭਾ ਪਾਰਮਾ ਵਿਖੇ ਭੁਪਿੰਦਰ ਸਿੰਘ, ਇੰਦਰਸ਼ਿਵਦਿਆਲ ਸਿੰਘ, ਗੁਰਦੇਵ ਸਿੰਘ ਅਤੇ ਸੁਖਵਿੰਦਰ ਸਿੰਘ ਅਤੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵਲੋਂ ਸਜਾਏ ਗਏ ਨਗਰ ਕੀਰਤਨ ਵਿੱਚ 5 ਸਿੰਘ ਸਾਹਿਬਾਨਾਂ, 5 ਨਿਸ਼ਾਨਚੀ ਸਿੰਘਾਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਕੈਲੰਡਰ ਰਿਲੀਜ਼ ਕੀਤਾ ਗਿਆ।
ਇਹ ਵੀ ਪੜ੍ਹੋ: ਕੈਨੇਡਾ ਦੇ ਪੱਖ 'ਚ ਅਮਰੀਕਾ ਦਾ ਬਿਆਨ, ਨਿੱਝਰ ਮਾਮਲੇ ਦੀ ਜਾਂਚ 'ਚ ਭਾਰਤ ਨਹੀਂ ਕਰ ਰਿਹਾ ਸਹਿਯੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਊਸਿੰਗ ਸੰਕਟ ਦੌਰਾਨ ਨਵਾਂ ਘਰ ਖਰੀਦਣਾ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੂੰ ਪਿਆ ਭਾਰੀ
NEXT STORY