ਰੋਮ/ਮਿਲਾਨ (ਦਲਵੀਰ ਕੈਂਥ/ਸਾਬੀ ਚੀਨੀਆ)- ਇਟਲੀ ਵੱਸਦੀਆਂ ਸੰਗਤਾਂ ਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਕਸਤੀਲਿੳਨੇ ਵਿਖੇ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰਕੇ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੁੰਦਿਆਂ ਹੋਇਆ ਆਪਣਾ ਜੀਵਨ ਸਫਲਾ ਬਣਾਉਂਦਿਆਂ ਸਮਾਗਮ ਦੀਆ ਰੌਣਕਾਂ ਨੂੰ ਵਧਾਇਆ। ਇਸ ਮੌਕੇ ਕਰਵਾਏ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਹੋਏ। ਜਿਨ੍ਹਾਂ ਦੀ ਸੇਵਾ ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ" ਦੇ ਸੇਵਾਦਾਰਾਂ ਵੱਲੋਂ ਕੀਤੀ ਗਈ।
ਐਤਵਾਰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ। ਜਿਨ੍ਹਾਂ ਵਿੱਚ ਇਟਲੀ ਵਿੱਚ ਪ੍ਰਸਿੱਧ ਢਾਡੀ ਸੁਖਵੀਰ ਸਿੰਘ ਭੌਰ ਦੇ ਜੱਥੇ ਨੇ ਢਾਡੀ ਵਾਰਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਪੁਰਬ ਦੀ ਖੁਸ਼ੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ ਵੱਲੋਂ ਅਨੇਕਾਂ ਪ੍ਰਕਾਰ ਦੇ ਸਟਾਲ ਲਗਾਏ ਗਏ। ਸਮਾਗਮ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੁ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ ਦੇ ਸੇਵਾਦਾਰਾਂ ਵੱਲੋਂ ਸਮੁਚੀ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਲਈ ਕਿਹਾ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਸਰਕਾਰ 'ਚ ਚਾਰ ਪੰਜਾਬੀ ਬਣੇ ਮੰਤਰੀ
ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਹ ਟਰੱਸਟ ਪਿਛਲੇ ਕਈ ਸਾਲਾਂ ਤੋਂ ਲੋੜਵੰਦਾਂ ਦੀ ਸੇਵਾ ਕਰ ਰਿਹਾ ਹੈ। ਬਾਬੇ ਨਾਨਕ ਦੇ ਨਾਮ ਤੇ ਚੱਲ ਰਹੇ ਟਰੱਸਟ ਨਾਲ ਵੱਧ ਤੋਂ ਵੱਧ ਲੋਕ ਜੁੜਨ ਅਤੇ ਲੋੜਵੰਦਾਂ ਲਈ ਸੇਵਾ ਇਕੱਠੀ ਕਰਨ ਲਈ ਅਪੀਲ ਕੀਤੀ। ਤਾਂ ਜੋ ਵੱਧ ਤੋਂ ਵੱਧ ਲੋੜਵੰਦਾਂ ਦੀ ਸੇਵਾ ਕੀਤੀ ਜਾ ਸਕੇ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕਾਂ ਵਲੋਂ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਟਰੱਸਟ ਦੇ ਮੈਂਬਰਾਂ ਅਤੇ ਸੇਵਾਦਾਰਾਂ ਦਾ ਸਿਰੋਪਾੳ ਨਾਲ ਸਨਮਾਨ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਡੋਨਾਲਡ ਟਰੰਪ ਨੇ ਵਿੱਤੀ ਸੇਵਾ ਕੰਪਨੀ ਦੇ CEO ਨੂੰ ਵਣਜ ਮੰਤਰੀ ਵਜੋਂ ਕੀਤਾ ਨਾਮਜ਼ਦ
NEXT STORY