ਰੋਮ (ਕੈਂਥ): ਖਾਲਸਾ ਸ਼ਬਦ ਅਰਬੀ ਭਾਸ਼ਾ ਦੇ ਸ਼ਬਦ ਖਾਲਿਸ ਤੋਂ ਬਣਿਆ ਜਿਸ ਦਾ ਅਰਥ ਹੈ ਸ਼ੁੱਧ, ਬੇਦਾਗ,ਪਾਕ ਤੇ ਬੇਐਬ। ਇਹ ਸ਼ਬਦ ਮਹਾਨ ਸਿੱਖ ਧਰਮ ਦੇ 10ਵੇਂ ਗੁਰੂ ਸਾਹਿਬ ਸਰਬੰਸਦਾਨੀ, ਵਾਜਾਂ ਵਾਲੀ ਸਰਕਾਰ ਦਸਮੇਸ਼ ਪਿਤਾ, ਸਤਿਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਸਿੱਖ ਕੌਮ ਲਈ ਵਰਤਿਆ ਤੇ 13 ਅਪ੍ਰੈਲ 1699ਈ: ਨੂੰ ਵਿਸਾਖੀ ਵਾਲੇ ਦਿਨ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਸਿੱਖ ਕੌਮ ਨੂੰ ਬਹਾਦਰੀ, ਨਿਡਰਤਾ ਤੇ ਸਾਂਝੀਵਾਲਤਾ ਵਿੱਚ ਪਰਪੱਕ ਕਰਦੇ ਮਹਾਨ ਖਾਲਸਾ ਪੰਥ ਦੀ ਸਥਾਪਨਾ ਕੀਤੀ। ਖਾਲਸਾ ਪੰਥ ਜਿਸ ਨੇ ਦੁਨੀਆ ਦੇ ਕੋਨੇ-ਕੋਨੇ ਵਿੱਚ ਸਿੱਖ ਧਰਮ ਦਾ ਝੰਡਾ ਝੁਲਾਇਆ ਤੇ ਇਸ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤੇ ਵਿਸ਼ਾਲ ਗੁਰਮਤਿ ਸਮਾਗਮ ਵਿਸ਼ਵ ਵਿੱਚ ਰਹਿਣ ਬਸੇਰਾ ਕਰਦੀਆਂ ਕਰੀਬ 30 ਮਿਲੀਅਨ ਸਿੱਖ ਸੰਗਤਾਂ ਸਜਾਉਂਦੀਆਂ ਹਨ।

ਇਟਲੀ ਵਿੱਚ ਵੀ 150,000 ਤੋਂ ਉਪੱਰ ਸਿੱਖ ਸੰਗਤਾਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾ ਰਹੀਆਂ ਹਨ, ਜਿਸ ਵਿੱਚ ਇਟਲੀ ਦੀ ਧਰਤੀ 'ਤੇ ਵੱਡੇ ਰੂਪ ਵਿਸ਼ਾਲ ਨਗਰ ਕੀਰਤਨ ਜਿਹੜਾ ਕਿ ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ (ਬਰੇਸ਼ੀਆ)ਵੱਲੋਂ ਪਿਛਲੇ ਕਰੀਬ 2 ਦਹਾਕੇ ਤੋਂ ਵੀ ਵੱਧ ਸਮੇਂ ਤੋਂ ਸਜਾਇਆ ਜਾਂਦਾ ਹੈ ਜਿਸ ਵਿੱਚ ਹਜ਼ਾਰਾਂ ਦੀ ਤਦਾਦ ਵਿੱਚ ਸਿੱਖ ਸੰਗਤਾਂ ਯੂਰਪ ਭਰ ਤੋਂ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਕੇਸਰੀ ਰੰਗ ਰੰਗੀਆਂ ਹਾਜ਼ਰੀ ਭਰਦੀਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ’ਚ ਪੰਜਾਬੀ ਨੌਜਵਾਨ ’ਤੇ ਲੱਗੇ 19 ਦੋਸ਼
ਇਸ ਵਾਰ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 30 ਮਾਰਚ ਦਿਨ ਸ਼ਨੀਵਾਰ ਨੂੰ ਦੁਪਿਹਰ 1 ਵਜੇ ਸਜਾਇਆ ਜਾ ਰਿਹਾ ਹੈ, ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਮਿਲਖਾ ਸਿੰਘ ਤੇ ਸਾਥੀ ਸੰਗਤਾਂ ਨੂੰ ਖਾਲਸੇ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਉਣਗੇ।ਭਾਈ ਸੁਰਿੰਦਰਜੀਤ ਸਿੰਘ ਪੰਡੋਰੀ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ (ਬਰੇਸ਼ੀਆ) ਨੇ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਨਗਰ ਕੀਰਤਨ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਕੀਰਤਨ ਮੌਕੇ ਗੁਰੂ ਸਾਹਿਬ 'ਤੇ ਹੈਲੀਕਾਪਰ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਤੇ ਗੁਰੂ ਦੀਆਂ ਲਾਡਲੀਆਂ ਫੌਜ਼ਾਂ ਗੱਤਕੇ ਦੇ ਸਿੰਘਾਂ ਵੱਲੋਂ ਆਪਣੀ ਕਲਾ ਦੇ ਹੈਰਤਅੰਗੇਜ਼ ਜੌਹਰ ਵੀ ਦਿਖਾਏ ਜਾਣਗੇ। ਇਸ ਮੌਕੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਵਰਤਣਗੇ। ਭਾਈ ਪੰਡੋਰੀ ਨੇ ਸਭ ਸੰਗਤਾਂ ਨੂੰ ਹੁੰਮ-ਹੁੰਮਾ ਕੇ ਨਗਰ ਕੀਰਤਨ ਵਿੱਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗ੍ਰੀਨ ਕਾਰਡ ਅਰਜ਼ੀਆਂ ਦਾ ਬੈਕਲਾਗ ਤੁਰੰਤ ਖ਼ਤਮ ਕਰਨ ਦੀ ਮੰਗ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
NEXT STORY