ਮਿਲਾਨ/ਇਟਲੀ (ਸਾਬੀ ਚੀਨੀਆ): ਦਸ਼ਮੇਸ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੇਰਾਨੋਵਾ (ਆਰੇਸੋ) ਵਿਖੇ ਸਮੂਹ ਸੰਗਤਾਂ ਵੱਲੋਂ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ।ਜਿਸ ਦੌਰਾਨ ਭਾਈ ਅਜੀਤ ਸਿੰਘ ਥਿੰਦ ਦੇ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸੰਬੰਧਤ ਇਤਿਹਾਸ ਸਰਵਣ ਕਰਵਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ-ਨਿਊਜ਼ੀਲੈਂਡ ਦਾ 'ਪਾਸਪੋਰਟ' ਦੁਨੀਆ ਭਰ ਦੇ 10 ਸ਼ਕਤੀਸ਼ਾਲੀ ਪਾਸਪੋਰਟਾਂ 'ਚ ਸ਼ੁਮਾਰ
ਸਮਾਗਮ ਵਿੱਚ ਸੰਗਤਾਂ ਵਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਜਿਥੇ ਗੁਰੂ ਘਰ ਦੀ ਰੌਣਕ ਨੂੰ ਵਧਾਇਆ ਗਿਆ, ਉਥੇ ਸੰਗਤਾਂ ਵਲੋਂ ਗੁਰਬਾਣੀ ਸਰਵਣ ਕਰਕੇ ਜੀਵਨ ਸਫ਼ਲਾ ਬਣਾਇਆ ਗਿਆ। ਆਖੰਡ ਪਾਠ ਸਾਹਿਬ ਦੀਆਂ ਸੇਵਾਵਾਂ 'ਮੈਕਸ ਪੂਲੀਮੈਨਤੂਰਾ ਦੇ ਸਮੂਹ ਵਰਕਰਾਂ ਵਲੋਂ ਕੀਤੀਆਂ ਗਈਆਂ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰੰਬਧਕਾਂ ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ ਤੇ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਅਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।
ਯੂਕੇ ਦੇ ਲਗਭਗ ਇੱਕ ਲੱਖ ਸਰਕਾਰੀ ਕਰਮਚਾਰੀ 1 ਫਰਵਰੀ ਨੂੰ ਕਰਨਗੇ ਹੜਤਾਲ
NEXT STORY