ਮਿਲਾਨ, (ਸਾਬੀ ਚੀਨੀਆ)— ਦੱਖਣੀ ਇਟਲੀ ਦੇ ਮਸ਼ਹੂਰ ਸ਼ਹਿਰ ਸਲੈਰਨੋ ਨਾਲ ਲੱਗਦੇ ਕਸਬਾ ਬੱਤੀਪਾਲੀ 'ਚ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਕਰਵਾਏ ਜਾ ਰਹੇ ਹਨ। ਸਲਾਨਾ ਨਗਰ ਕੀਰਤਨ ਦੀਆਂ ਤਿਆਰੀਆ ਨੂੰ ਧਿਆਨ 'ਚ ਰੱਖਦੇ ਹੋਏ ਨੌਜਵਾਨ ਸਭਾ ਵੱਲੋਂ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਪਵਿੱਤਰ ਦਿਹਾੜੇ ਦੀ ਮਹਾਨਤਾ ਨੂੰ ਵੇਖਦੇ ਹੋਏ ਗੁ: ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸੁਲਿੰਦਰ ਸਿੰਘ ਖਾਲਸਾ (ਡਾਨਸੀਵਾਲੀਆ) ਦੀ ਪ੍ਰੇਰਨਾ ਸਦਕੇ ਨੌਜਵਾਨਾਂ ਵੱਲੋਂ ਜਿੱਥੇ ਨਗਰ ਕੀਰਤਨ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ, ਉੱਥੇ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਧਿਆਨ 'ਚ ਰੱਖਦਿਆਂ ਸਥਾਨਕ ਪ੍ਰਸ਼ਾਸਨ ਦੀ ਮਨਜੂਰੀ ਉਪਰੰਤ ਇਕ ਸਫਾਈ ਮੁਹਿੰਮ ਵੀ ਚਲਾਈ ਗਈ ਹੈ।
ਇਸ ਤਹਿਤ ਉਨ੍ਹਾਂ ਰਸਤਿਆਂ ਜਾਂ ਚੌਕਾਂ ਦੀ ਲੋੜ ਮੁਤਾਬਕ ਸਫਾਈ ਕੀਤੀ ਜਾ ਰਹੀ ਹੈ, ਜਿੱਥੋਂ ਦੀ ਨਗਰ ਕੀਰਤਨ ਨੇ ਲੰਘਣਾ ਹੈ। ਗੱਲਬਾਤ ਦੌਰਾਨ ਪ੍ਰਬੰਧਕ ਨੇ ਦੱਸਿਆ ਕਿ ਲੋਕਾਂ 'ਚ ਪੂਰਾ ਉਤਸ਼ਾਹ ਵੇਖਿਆ ਜਾ ਰਿਹਾ ਹੈ ਤੇ ਸਥਾਨਕ ਪ੍ਰਸ਼ਾਸ਼ਨ ਵੱਲੋਂ ਦਿੱਤੇ ਸਹਿਯੋਗ ਨਾਲ ਸੰਗਤ ਵੱਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ ਜੋ ਕਿ ਆਪਸੀ ਭਾਈਚਾਰਕ ਸਾਂਝ ਲਈ ਜਰੂਰੀ ਹੈ। ਦੱਸਣਯੋਗ ਹੈ ਕਿ ਬੱਤੀਆਪਾਲੀਆ 'ਚ ਹੋਣ ਵਾਲੇ ਸਲਾਨਾ ਨਗਰ ਕੀਰਤਨ 'ਚ ਸਿੱਖ ਸੰਗਤਾਂ ਇਟਲੀ ਦੇ ਵੱਖ-ਵੱਖ ਇਲਾਕਿਆਂ 'ਚ ਹੁੰਮ ਹੁੰਮਾਕੇ ਪੁੱਜਣਗੀਆਂ । ਇਸ ਮੌਕੇ ਪੁੱਜ ਰਹੇ ਕੌਮ ਦੇ ਮਹਾਨ ਬੁਲਾਰੇ ਅਤੇ ਜੱਥੇ ਆਈਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ ਜਦ ਕਿ ਗਤਕੇ ਵਾਲੇ ਸਿੰਘਾਂ ਵੱਲੋਂ ਗਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ।
ਬਰਲਿੰਗਟਨ ਦੇ ਉੱਘੇ ਸਿੱਖ ਆਗੂ ਰਾਜਭਿੰਦਰ ਸਿੰਘ ਬਦੇਸ਼ਾ ਕੌਂਸਲ ਦੇ ਮੈਂਬਰ ਨਿਯੁਕਤ
NEXT STORY