ਰੋਮ/ਇਟਲੀ (ਦਲਵੀਰ ਕੈਂਥ): ਇਟਲੀ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਇਟਲੀ ਸਰਕਾਰ ਵਲੋਂ ਜਾਰੀ ਇੱਕ ਫੁਰਮਾਨ ਦੇ ਖਰੜੇ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ 30 ਅਪ੍ਰੈਲ ਤੱਕ ਕਿਸੇ ਵੀ ਸੂਬੇ ਨੂੰ ਪੀਲੇ ਰੰਗ ਜ਼ੋਨ ਵਿੱਚ ਤਬਦੀਲ ਨਹੀਂ ਕੀਤਾ ਜਾਵੇਗਾ। ਭਾਵੇਂਕਿ ਜਿਨ੍ਹਾਂ ਸੂਬਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦਾ ਅਸਰ ਘੱਟ ਵੀ ਕਿਉਂ ਨਾ ਦੇਖਣ ਨੂੰ ਮਿਲ ਰਿਹਾ ਹੋਵੇ, ਫਿਰ ਵੀ ਕਿਸੇ ਤਰ੍ਹਾਂ ਦੇ ਨਿਯਮਾਂ ਵਿੱਚ ਢਿੱਲ ਨਹੀਂ ਦਿੱਤੀ ਜਾਵੇਗੀ।
ਇਟਲੀ ਸਰਕਾਰ ਵਲੋਂ ਇਹ ਬਿਲਕੁੱਲ ਸਪੱਸ਼ਟ ਕੀਤਾ ਗਿਆ ਹੈ ਕਿ ਈਸਟਰ ਦੀਆ ਛੁੱਟੀਆਂ (ਭਾਵ 6 ਅਪ੍ਰੈਲ) ਤੋਂ ਬਾਅਦ ਵੀ ਇਟਲੀ ਦੇ ਸੂਬਿਆਂ ਨੂੰ ਜਿਵੇਂ ਪਹਿਲਾਂ ਲਾਲ ਅਤੇ ਸੰਤਰੀ ਰੰਗਾਂ ਦੇ ਜ਼ੋਨਾਂ ਵਿੱਚ ਵੰਡਿਆ ਸੀ।ਉਹ ਉਸੇ ਤਰ੍ਹਾਂ ਲਾਗੂ ਰਹਿਣਗੇ, ਇਸ ਤੋਂ ਪਹਿਲਾਂ ਪਿਛਲੇ ਦਿਨੀਂ ਇਟਲੀ ਸਰਕਾਰ ਨੇ ਤਿੰਨ ਹੋਰ ਰਾਜਾਂ ਵਾਅਲੇ ਦੀ ਅੋਸਤਾ, ਕਲਾਬਰੀਆ ਅਤੇ ਤੁਸਕਾਨਾ ਵਿੱਚ ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਇਹਨਾਂ ਨੂੰ ਲਾਲ ਜ਼ੋਨ ਵਿੱਚ ਤਬਦੀਲ ਕਰ ਦਿੱਤਾ ਸੀ।
ਪੜ੍ਹੋ ਇਹ ਅਹਿਮ ਖਬਰ - ਆਸਟ੍ਰੇਲੀਆ : ਐਸਟਰਾਜ਼ੇਨੇਕਾ ਟੀਕਾ ਲਗਵਾਉਣ ਵਾਲੇ ਵਿਅਕਤੀ ਦੀ ਤਬੀਅਤ ਵਿਗੜੀ
ਦੱਸਣਯੋਗ ਹੈ ਕਿ ਸਰਕਾਰ ਵਲੋਂ ਇਟਲੀ ਵਿੱਚ ਕੋਰੋਨਾ ਵਾਇਰਸ ਦੀ ਵੱਧ ਰਹੀ ਲਾਗ ਨੂੰ ਦੇਖਦਿਆ 6 ਅਪ੍ਰੈਲ ਤੱਕ ਦੇਸ਼ ਵਿੱਚ ਤਾਲਾਬੰਦੀ ਨੂੰ ਲਾਗੂ ਕੀਤਾ ਸੀ, ਜੋ ਹੁਣ ਵਧਾ ਕੇ 30 ਅਪ੍ਰੈਲ 2021 ਤੱਕ ਕਰ ਦਿੱਤੀ ਗਈ ਹੈ। ਜਦੋਂ ਕਿ ਸਰਕਾਰ ਨੇ ਪੂਰੇ ਦੇਸ਼ ਵਿੱਚ ਕੋਵਿਡ ਦੇ ਮੱਦੇਨਜਰ ਪਹਿਲਾਂ ਹੀ 30 ਅਪ੍ਰੈਲ ਤੱਕ ਐਮਰਜੈਂਸੀ ਐਲਾਨੀ ਹੋਈ ਹੈ।
ਨੋਟ- ਇਟਲੀ ਸਰਕਾਰ ਦੇ ਨਵੇਂ ਫੁਰਮਾਨ ਬਾਰੇ ਕੁਮੈਂਟ ਕਰ ਦਿਓ ਰਾਏ।
ਆਸਟ੍ਰੇਲੀਆ : ਐਸਟਰਾਜ਼ੇਨੇਕਾ ਟੀਕਾ ਲਗਵਾਉਣ ਵਾਲੇ ਵਿਅਕਤੀ ਦੀ ਤਬੀਅਤ ਵਿਗੜੀ
NEXT STORY