ਮਿਲਾਨ (ਸਾਬੀ ਚੀਨੀਆ)- ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਮੰਤਵ ਨਾਲ ਵਿਦੇਸ਼ਾਂ ਵਿੱਚ ਵੱਖ-ਵੱਖ ਸੰਸਥਾਵਾਂ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀਆਂ ਹਨ। ਬੀਤੇ ਦਿਨੀਂ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੇਰਾਨੋਵਾ ਆਰੇਸੋ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਆਯੋਜਿਤ ਕੀਤੇ ਗਏ, ਜਿਸ ਵਿੱਚ 5 ਸਾਲ ਤੋਂ ਲੈ ਕੇ 12 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਉਤਸ਼ਾਹ ਦੇਖਣ ਵਾਲਾ ਸੀ।
ਵੱਖ ਵੱਖ ਗਰੁੱਪਾਂ ਵਿੱਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਦੱਸਿਆ ਗਿਆ ਕਿ ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਇਹ ਉਪਰਾਲਾ ਕੀਤਾ ਗਿਆ ਹੈ, ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ ਅਤੇ ਸਾਰੇ ਬੱਚਿਆਂ ਦੇ ਮਾਤਾ-ਪਿਤਾ ਦਾ ਧੰਨਵਾਦ ਵੀ ਕੀਤਾ ਗਿਆ।

ਇਹ ਵੀ ਪੜ੍ਹੋ- ਜੇਲ੍ਹ 'ਚੋਂ ਭੱਜੇ ਕਈ ਕੈਦੀ ! ਬਾਰਡਰ ਕਰਨਾ ਪਿਆ ਸੀਲ
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਗੁਰਬਾਣੀ ਕੰਠ ਮੁਕਾਬਲੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਅੱਗੋਂ ਵੀ ਇਹ ਮੁਕਾਬਲੇ ਕਰਵਾਉਂਦੇ ਰਹਿਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਪਿਆਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ਤੇ ਬੱਚਿਆਂ ਨੂੰ ਗੁਰਬਾਣੀ ਅਤੇ ਧਰਮ ਦੀ ਜਾਣਕਾਰੀ ਲਈ ਅਜਿਹੇ ਕੈਂਪ ਬਹੁਤ ਜ਼ਰੂਰੀ ਹਨ, ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਇਹ ਉਪਰਾਲਾ ਕਰ ਕੇ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੋਲੈਂਡ ’ਚ ਦਾਖਲ ਹੋਏ ਰੂਸੀ ਡਰੋਨ; ਨਾਟੋ ਨੇ ਕੀਤੇ ਤਬਾਹ
NEXT STORY