ਰੋਮ( ਕੈਂਥ)- ਗੁਰਦੁਆਰਾ ਸਿੰਘ ਸਭਾ ਪਾਰਮਾ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਵਿੱਚ ਵਿਸ਼ੇਸ਼ ਤੌਰ 'ਤੇ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਵੱਲੋ ਰਸ-ਭਿੰਨੀ ਅਵਾਜ਼ ਵਿੱਚ ਗੁਰਬਾਣੀ ਕੀਰਤਨ ਰਾਹੀ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਨੇ ਭਾਰਤੀ ਨੌਜਵਾਨਾਂ ਲਈ ਖੋਲ੍ਹ 'ਤੇ ਦਰਵਾਜ਼ੇ, ਸ਼ੁਰੂ ਕਰ 'ਤਾ ਖਾਸ ਵੀਜ਼ਾ ਪ੍ਰੋਗਰਾਮ
ਇਨ੍ਹਾਂ ਸਮਾਗਮਾਂ ਵਿੱਚ ਵੱਡੀ ਤਦਾਦ ਵਿੱਚ ਸੰਗਤਾਂ ਨਮਸਤਕ ਹੋਈਆ। ਇਟਾਲੀਅਨ ਇੰਡੀਅਨ ਪ੍ਰੈਸ ਕਲੱਬ ਨਾਲ ਸਾਰੇ ਸਮਾਗਮ ਦੀ ਜਾਣਕਾਰੀ ਦੀ ਸਾਂਝ ਪ੍ਰਬੰਧਕਾਂ ਵਲੋ ਪਾਈ ਗਈ। ਇਸ ਸਮਾਗਮ 'ਚ ਸਮੂਹ ਸੰਗਤਾਂ ਦੇ ਨਾਲ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਕੰਗ ਕਮੇਟੀ ਮੈਂਬਰ ਲਖਵਿੰਦਰ ਸਿੰਘ ਮੁਲਤਾਨੀ, ਇੰਦਰਸ਼ਿਵਦਿਆਲ ਸਿੰਘ, ਸੁਖਜਿੰਦਰ ਸਿੰਘ, ਬਲਵੀਰ ਸਿੰਘ, ਬਲਵੰਤ ਸਿੰਘ, ਦਲਜੀਤ ਸਿੰਘ, ਆਤਮਾ ਸਿੰਘ, ਪ੍ਰੇਮ ਸਿੰਘ ਆਦਿ ਮੌਜੂਦ ਸਨ। ਗੁਰੂ ਦਾ ਲੰਗਰ ਅਤੁੱਟ ਵਰਤਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਚੀਨ ਦੀ ਯੋਜਨਾ ਤਿਆਰ... 11 ਸਾਲਾਂ 'ਚ ਚੰਦਰਮਾ 'ਤੇ ਬਣਾ ਲਵੇਗਾ ਆਪਣਾ ਬੇਸ
NEXT STORY