ਮਿਲਾਨ (ਸਾਬੀ ਚੀਨੀਆ)- ਕੁੱਲ ਕਾਇਨਾਤ ਦੇ ਰਚਣਹਾਰੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਇਟਲੀ ਵੱਸਦੀਆਂ ਸੰਗਤਾ ਵੱਲੋਂ ਬੜੀ ਸ਼ਰਧਾ ਭਾਵਨਾ ਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ।

ਰੋਮ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿਚ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਹਜੂਰੀ ਰਾਗੀ ਜੱਥੇ ਦੁਆਰਾ ਆਈਆਂ ਸੰਗਤਾਂ ਨੂੰ ਕੀਰਤਨ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ।

ਇਸ ਉੁਪਰੰਤ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਜੱਥੇ ਦੁਆਰਾ ਕਵੀਸ਼ਰੀ ਵਾਰਾਂ ਨਾਲ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਤੇ ਆਏ ਹੋਏ ਜੱਥਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਦੇ ਨਾਲ ਸਨਮਾਨਤ ਕੀਤਾ ਗਿਆ।

UK 'ਚ ਕੰਮ ਕਰਨ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ, ਧੜਾਧੜ ਦਿੱਤੇ ਜਾ ਰਹੇ ਵਰਕ ਵੀਜ਼ੇ, ਛੇਤੀ ਕਰੋ ਅਪਲਾਈ
NEXT STORY