ਰੋਮ, (ਕੈਂਥ)- ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਨਿਵਾਸ ਅਰੇਸੋ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਅਰੇਸੋ ਦੇ ਪ੍ਰਧਾਨ ਸ. ਅਮਰੀਕ ਸਿੰਘ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਗੁਰਜੰਟ ਸਿੰਘ ਨੇ ਦੱਸਿਆ ਕਿ 26 ਸਤੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਜਿਸ ਦੇ ਵਿੱਚ ਆਲ ਦੁਆਲੇ ਦੇ ਇਲਾਕੇ ਦੀਆ ਸੰਗਤਾਂ ਸ਼ਾਮਿਲ ਹੋ ਰਹੀਆਂ ਹਨ ਅਤੇ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗਣ ਜਾ ਰਹੀਆਂ ਹਨ।
ਉਨ੍ਹਾਂ ਇਟਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਅੰਮ੍ਰਿਤ ਸੰਚਾਰ ਵਿਚ ਹਿੱਸਾ ਲੈਣ ਅਤੇ ਗੁਰੂ ਦੇ ਲੜ ਲੱਗਣ ਅਤੇ ਕੋਈ ਵੀ ਅੰਮ੍ਰਿਤ ਅਭਿਲਾਖੀ ਜੋ ਅਮ੍ਰਿੰਤ ਛੱਕ ਕੇ ਗੂਰੁ ਦੇ ਲੜ ਲੱਗਣਾ ਚਾਹੁੰਦਾ ਹੈ ਤਾਂ ਉਹ ਗੁਰੂ ਘਰ ਦੀ ਕਮੇਟੀ ਨਾਲ ਸੰਪਰਕ ਕਰ ਸਕਦਾ ਹੈ, ਇਸ ਅਮ੍ਰਿੰਤ ਸੰਚਾਰ ਸਮੇ ਸਤਿਕਾਰ ਕਮੇਟੀ ਦੁਆਰਾ ਕਕਾਰਾਂ ਦੀ ਮੁਫ਼ਤ ਸੇਵਾ ਕੀਤੀ ਜਾਵੇਗੀ।
ਪੰਜਾਬੀ ਖਿਡਾਰਣ ਨੂੰ ਕੋਚ ਦੀ ਮੌਤ ਦਾ ਲੱਗਾ ਸਦਮਾ, ਡਿਪਰੈਸ਼ਨ 'ਚ ਚੁੱਕਿਆ ਖ਼ੌਫਨਾਕ ਕਦਮ
NEXT STORY