ਇੰਟਰਨੈਸ਼ਨਲ ਡੈਸਕ- ਇਟਲੀ ਦੀ ਰਾਜਧਾਨੀ ਰੋਮ ਦੇ ਨਜ਼ਦੀਕ ਸਥਿਤ ਸਮੁੰਦਰੀ ਕੰਢੇ ਵਾਲੇ ਸ਼ਹਿਰ ਲਾਦੀਸਪੋਲੀ ਵਿੱਚ ਵਸਦੇ ਭਾਰਤੀ ਭਾਈਚਾਰੇ ਵੱਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪਿਛਲੇ ਤਿੰਨ ਸਾਲਾਂ ਤੋਂ ਇਸ ਸ਼ਹਿਰ ਵਿੱਚ ਇਹ ਰਵਾਇਤ ਚੱਲ ਰਹੀ ਹੈ, ਜਿੱਥੇ ਹਰ ਸਾਲ ਲੋਹੜੀ ਦਾ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾਂਦਾ ਹੈ। ਇਸ ਜਸ਼ਨ ਦੀ ਖਾਸ ਗੱਲ ਇਹ ਰਹੀ ਕਿ ਭਾਰਤੀਆਂ ਦੇ ਨਾਲ-ਨਾਲ ਇਟਾਲੀਅਨ ਲੋਕਾਂ ਨੇ ਵੀ ਇਸ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਇੱਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਪੰਜਾਬੀ ਸੱਭਿਆਚਾਰ ਦੀ ਮਹਿਕ ਸਾਫ਼ ਦਿਖਾਈ ਦਿੱਤੀ। ਔਰਤਾਂ ਵੱਲੋਂ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਦੋਂ ਕਿ ਛੋਟੇ ਬੱਚਿਆਂ ਨੇ ਪੰਜਾਬੀ ਗੀਤਾਂ 'ਤੇ ਭੰਗੜਾ ਪਾ ਕੇ ਸਭ ਦਾ ਮਨ ਮੋਹ ਲਿਆ। ਲੋਹੜੀ ਦੀ ਰਵਾਇਤ ਅਨੁਸਾਰ ਮੂੰਗਫਲੀ ਅਤੇ ਰਿਓੜੀਆਂ ਵੰਡ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧਾਇਆ ਗਿਆ।

ਇਸ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਸਥਾਨਕ ਭਾਰਤੀਆਂ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਤਿਉਹਾਰ ਦੀ ਤਿਆਰੀ ਪਿਛਲੇ ਕਈ ਦਿਨਾਂ ਤੋਂ ਸਥਾਨਕ ਔਰਤਾਂ ਵੱਲੋਂ ਰਲ-ਮਿਲ ਕੇ ਕੀਤੀ ਜਾ ਰਹੀ ਸੀ। ਇਸ ਵਿੱਚ ਅਲਵਿੰਦਰ ਕੌਰ ਵਿਰਕ, ਰੀਟਾ ਕੁਮਾਰ ਅਤੇ ਰਛਪਾਲ ਕੌਰ ਦੇ ਨਾਮ ਵਿਸ਼ੇਸ਼ ਤੌਰ 'ਤੇ ਜ਼ਿਕਰਯੋਗ ਹਨ, ਜਿਨ੍ਹਾਂ ਦੀ ਪ੍ਰੇਰਨਾ ਅਤੇ ਹੋਰਨਾਂ ਦੇ ਸਹਿਯੋਗ ਸਦਕਾ ਇਹ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ। ਇਹ ਪ੍ਰੋਗਰਾਮ ਨਾ ਸਿਰਫ਼ ਮਨੋਰੰਜਨ ਦਾ ਸਾਧਨ ਬਣਿਆ, ਸਗੋਂ ਪਰਦੇਸਾਂ ਵਿੱਚ ਰਹਿ ਕੇ ਆਪਣੀ ਵਿਰਾਸਤ ਨੂੰ ਜਿਊਂਦਾ ਰੱਖਣ ਦੀ ਇੱਕ ਵਧੀਆ ਮਿਸਾਲ ਵੀ ਪੇਸ਼ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਰਵੀਂ ਪਾਸ ਲਈ ਦੁਬਈ ਜਾਣ ਦਾ ਸੁਨਹਿਰੀ ਮੌਕਾ, ਕਮਾਓ 60 ਹਜ਼ਾਰ ਤਨਖ਼ਾਹ, ਵੀਜ਼ਾ 15 ਦਿਨਾਂ ਅੰਦਰ
NEXT STORY