ਮਿਲਾਨ (ਸਾਬੀ ਚੀਨੀਆ, ਦਲਬੀਰ ਕੈਂਥ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਇਟਲੀ ਵਿੱਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਚਿਸਤੈਰਨਾ ਦੀ ਲਾਤੀਨਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਦੀਵਾਨ ਸਜਾਏ ਗਏ, ਜਿੱਥੋਂ ਨਗਰ ਕੀਰਤਨ ਦੀ ਆਰੰਭਤਾ ਹੋਈ ਜੋ ਕਿ ਚਿਸਤੈਰਨਾ ਸ਼ਹਿਰ ਦੇ ਡਾਊਨ ਟਾਊਨ ਵਿੱਚੋਂ ਹੁੰਦਾ ਹੋਇਆ ਵਾਪਸ ਉਸੇ ਜਗ੍ਹਾ 'ਤੇ ਪੁੱਜਿਆ, ਜਿੱਥੋਂ ਆਰਭੰਤਾ ਹੋਈ ਸੀ।

ਨਗਰ ਕੀਰਤਨ ਦੇ ਦੌਰਾਨ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਹੋਇਆਂ ਬੜੇ ਹੀ ਸੁਚੱਜੇ ਢੰਗ ਦੇ ਨਾਲ ਰਾਹਾਂ ਦੀ ਸਫਾਈ ਦੀਆਂ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਥਾਂ-ਥਾਂ 'ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਸਜਾਏ ਗਏ ਪੰਡਾਲਾਂ ਵਿੱਚ ਭਾਈ ਸਤਪਾਲ ਸਿੰਘ ਜੀ ਗਰਚਾ ਅਤੇ ਉਨ੍ਹਾਂ ਦੇ ਸਾਥੀਆਂ ਦੁਆਰਾ ਆਈਆਂ ਸੰਗਤਾਂ ਨੂੰ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।

ਆਰੰਭਤਾ ਵੇਲੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥੇ ਅਤੇ ਭਾਈ ਬਿਕਰਮਜੀਤ ਸਿੰਘ ਜੀ ਜੰਮੂ ਵਾਲਿਆਂ ਦੇ ਜਥੇ ਦੁਆਰਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਛੋਟੇ ਛੋਟੇ ਬੱਚਿਆਂ ਵੱਲੋਂ ਵੀ ਹਾਜ਼ਰੀਆਂ ਭਰਦੇ ਹੋਏ ਗੁਰਬਾਣੀ ਗੁਣ ਗਾਇਨ ਕੀਤੇ ਗਏ ਗਤਕੇ ਵਾਲੇ ਸਿੰਘਾਂ ਵੱਲੋਂ ਗਤਕਾ ਕਲਾ ਦੇ ਜੌਹਰ ਵਿਖਾਏ ਗਏ।

ਨੌਜਵਾਨਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਦੇ ਲਈ ਵੱਖ-ਵੱਖ ਸਟਾਲ ਲਗਾ ਕੇ ਸੇਵਾਵਾਂ ਨਿਭਾਈਆਂ ਗਈਆਂ ਨਗਰ ਕੀਰਤਨ ਦੀ ਸਮਾਪਤੀ ਦੌਰਾਨ ਸਥਾਨਕ ਮੇਅਰ ਨੇ ਸਿੱਖ ਸੰਗਤਾਂ ਨੂੰ ਇਸ ਪਾਵਨ ਤੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਆਖਿਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਂਦਾ ਰਹੇਗਾ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਅਧਿਕਾਰੀਆਂ ਅਤੇ ਸਮੁੱਚੀ ਲਾਸੀਓ ਸਟੇਟ ਤੋਂ ਆਈਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਯਾਦਗਾਰੀ ਚਿੰਨ੍ਹਾਂ ਤੇ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰਪਾਓ ਦੇ ਨਾਲ ਸਨਮਾਨ ਕੀਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਸ਼ ਨਿਕਾਲੇ ਦਾ ਨੋਟਿਸ ਮਿਲਣ ਦੇ ਬਾਵਜੂਦ 60 ਦਿਨਾਂ ਤੱਕ ਅਮਰੀਕਾ ’ਚ ਰਹਿ ਸਕਦੇ ਹਨ ਐੱਚ.-1ਬੀ. ਵੀਜ਼ਾ ਧਾਰਕ
NEXT STORY