ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੀ ਇੰਡਸਟਰੀ ਦਾ ਧੁਰਾ ਕਰਕੇ ਜਾਣੇ ਜਾਂਦੇ ਸ਼ਹਿਰ ਬ੍ਰੇਸ਼ੀਆ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ ਦੀਆਂ ਸੰਗਤਾਂ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਭਾਵਨਾ ਤੇ ਚੜ੍ਹਦੀ ਕਲਾ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਚੌਕ ਕੋਰਸੀਆ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ, ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਸੇਵਾਦਾਰਾਂ ਵੱਲੋਂ ਵੱਖ-ਵੱਖ ਥਾਂਵਾਂ 'ਤੇ ਪੰਡਾਲ ਲਾਕੇ ਸੰਗਤਾਂ ਨੂੰ ਜਲ ਪਾਣੀ ਤੇ ਲੰਗਰ ਦੀਆ ਸੇਵਾਵਾਂ ਨਿਭਾਉਂਦੇ ਹੋਏ ਆਪਣੀਆਂ ਕਿਰਤ ਕਮਾਈਆਂ ਨੂੰ ਸਫਲਾ ਬਣਾਇਆ ਗਿਆ।
ਦੱਸਣਯੋਗ ਹੈ ਕਿ ਫਲੇਰੋ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਸੰਗਤਾਂ ਬੜੀ ਵੱਡੀ ਤਦਾਦ ਵਿਚ ਹਾਜ਼ਰੀਆਂ ਭਰਦੀਆਂ ਹਨ। ਠੀਕ ਇਸ ਵਾਰੀ ਵੀ ਸਿੱਖ ਸੰਗਤਾਂ ਨੇ ਦੂਰ ਦੁਰਾਡੇ ਤੋਂ ਪਹੁੰਚ ਕੇ ਰੌਣਕਾਂ ਨੂੰ ਚਾਰ ਚੰਨ ਲਾਏ। ਇਸ ਮੌਕੇ ਸਿੰਘਾਂ ਦੁਆਰਾ ਗਤਕਾ ਕਲਾ ਦੇ ਜੌਹਰ ਵਿਖਾਏ ਗਏ । ਸੰਗਤਾਂ ਦੇ ਸਿਰਾਂ 'ਤੇ ਸਜੀਆਂ ਪੀਲੀਆਂ ਦਸਤਾਰਾਂ,ਦੁਮਾਲੇ ਤੇ ਕੇਸਰੀ ਚੁੰਨੀਆਂ ਵੇਖ ਕੇ ਲੱਗਦਾ ਸੀ ਜਿਵੇਂ ਇਹ ਖਾਸ ਦਿਨ ਖ਼ਾਲਸਾ ਸਾਜਨਾ ਦਿਹਾੜੇ ਲਈ ਵਿਸ਼ੇਸ਼ ਤੌਰ 'ਤੇ ਚੜ੍ਹਿਆ ਹੋਵੇ ਤੇ ਕੁੱਲ ਕਾਇਨਾਤ ਨੂੰ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਦੇ ਰਿਹਾ ਹੋਵੇ। ਇਸ ਮੌਕੇ ਕੌਮ ਦੇ ਮਹਾਨ ਪ੍ਰਚਾਰਕਾਂ ਵੱਲੋਂ ਆਈਆਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਉਂਦੇ ਹੋਏ ਹਾਜ਼ਰੀਆਂ ਭਰੀਆਂ ਗਈਆਂ।
ਪੜ੍ਹੋ ਇਹ ਅਹਿਮ ਖ਼ਬਰ-ਬ੍ਰਿਸਬੇਨ ਸਿਟੀ ਕੌਂਸਲ ਦੇ ਬੱਸ ਆਪ੍ਰੇਟਰਾਂ ਨੇ ਹਾਰਮੋਨੀ ਡੇਅ ਅਤੇ ਵਿਸਾਖੀ ਨੂੰ ਸਮਰਪਿਤ ਲਗਾਇਆ ਲੰਗਰ
ਉਸ ਸਮੇਂ ਸਮੂਚਾ ਪੰਡਾਲ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਜਦੋਂ ਇਕ ਹੈਲੀਕਾਪਟਰ ਦੁਆਰਾ ਹਜ਼ਾਰਾਂ ਦੀ ਤਦਾਦ ਵਿੰਚ ਇਕਤਰ ਹੋਈਆਂ ਸੰਗਤਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਕੋਈ ਪੰਦਰਾਂ ਕੁ ਮਿੰਟ ਹੈਲੀਕਾਪਟਰ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਜੋਂ ਇਕੱਠ ਦੇ ਰੂਪ ਵਿੱਚ ਇੱਕਤਰ ਹੋਈਆਂ ਸੰਗਤਾਂ 'ਤੇ ਫੁੱਲਾਂ ਦੀ ਵਰਖਾ ਕਰਦਾ ਰਿਹਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੁਬਈ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ, 16 ਮ੍ਰਿਤਕਾਂ 'ਚ ਚਾਰ ਭਾਰਤੀ
NEXT STORY