ਮਿਲਾਨ (ਸਾਬੀ ਚੀਨੀਆ)- ਇਟਲੀ ਦੇ ਸਿੱਖ ਆਗੂ ਅਤੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਦਮਦਮੀ ਟਕਸਾਲ ਕਾਜਲਮੋਰਾਨੋ ਇਟਲੀ ਦੇ ਸੇਵਾਦਾਰ ਭਾਈ ਪ੍ਰਗਟ ਸਿੰਘ ਖਾਲਸਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ। ਜਦੋਂ ਉਹਨਾਂ ਦੇ ਮਾਤਾ ਜੀ ਅਤਵਾਰ ਕੌਰ ਗਿੱਲ ਦਾ ਦੇਹਾਂਤ ਹੋ ਗਿਆ। ਮਾਤਾ ਜੀ 82 ਵਰਿਆਂ ਦੇ ਸਨ। ਕਾਫੀ ਸਮੇਂ ਤੋਂ ਕੈਂਸਰ ਜਿਹੀ ਨਾਮੁਰਾਦ ਬੀਮਾਰੀ ਨਾਲ ਪੀੜਤ ਸਨ। ਮਾਤਾ ਅਵਤਾਰ ਕੌਰ ਆਪਣੇ ਪਰਿਵਾਰ ਨਾਲ ਪੰਜਾਬ ਦੇ ਪਿੰਡ ਜੱਲੂਪੁਰ ਖੈੜਾ ਨੇੜੇ ਰਈਆ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਰਹਿੰਦੇ ਸਨ।
ਪੜ੍ਹੋ ਇਹ ਅਹਿਮ ਖ਼ਬਰ-ਚੋਣ ਜਿੱਤਣ ਤੋਂ ਬਾਅਦ Mark Carney ਨੇ Trump 'ਤੇ ਵਿੰਨ੍ਹਿਆ ਨਿਸ਼ਾਨਾ
ਇਟਲੀ ਦੀਆ ਸਿੱਖ ਜੱਥੇਬੰਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੇਵਾ ਸੰਭਾਲ ਦਮਦਮੀ ਟਕਸਾਲ (ਪੰਚ ਪ੍ਰਧਾਨੀ) ਇਟਲੀ, ਯੂਨੀਅਨ ਸਿੱਖ ਇਟਲੀ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ, ਗੁਰਦੁਆਰਾ ਸਿੰਘ ਸਭਾ ਫਲੇਰੋ, ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ, ਦਸਤਾਰ ਸੇਵਾ ਲਹਿਰ ਅਤੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ, ਸਮਾਜਿਕ ਸੰਸਥਾਂਵਾਂ ਦੁਆਰਾ ਮਾਤਾ ਅਵਤਾਰ ਕੌਰ ਗਿੱਲ ਦੇ ਅਕਾਲ ਚਲਾਣੇ 'ਤੇ ਭਾਈ ਪ੍ਰਗਟ ਸਿੰਘ ਖਾਲਸਾ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ
NEXT STORY