ਰੋਮ/ਇਟਲੀ (ਸਾਬੀ ਚੀਨੀਆ,ਕੈਂਥ): ਇਟਲੀ ਦੇ ਸੂਬਾ ਲਾਸੀਓ ਦੇ ਲਵੀਨੀਓ ਅਤੇ ਅਪ੍ਰੀਲੀਆ ਸ਼ਹਿਰ ਵਿਚ ਇੰਡੋ ਇਟਾਲੀਅਨ ਕਲੱਚਰਲ ਐਂਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਭਾਰਤੀ ਦੂਤਾਵਾਸ ਰੋਮ ਅਤੇ ਉਪ ਰਾਜਦੂਤ ਅਮਰਾਂਰਾਮ ਗੁਜਰ ਦੀ ਅਗਵਾਈ ਹੇਠ ਰਾਜਸਥਾਨੀ ਕਲਾਕਾਰਾਂ ਦੇ ਸੱਭਿਆਚਾਰ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਗਏ। ਜਿਸ ਵਿੱਚ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਇਟਲੀ ਪਹੁੰਚੇ ਰਾਜਸਥਾਨੀ ਕਲਾਕਾਰਾਂ ਦੇ ਗਰੁੱਪ ਵਲੋਂ ਰਾਜਸਥਾਨ ਦੇ ਸੱਭਿਆਚਾਰ ਨੂੰ ਸਮਰਪਿਤ ਪ੍ਰੋਗਰਾਮ ਇਟਲੀ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਜਾ ਰਹੇ ਹਨ।



ਇਸ ਮੌਕੇ ਭਾਰਤੀ ਦੂਤਾਵਾਸ ਰੋਮ ਦੇ ਉਪ ਰਾਜਦੂਤ ਅਮਰਾਂਰਾਮ ਗੁਜਰ ਨੇ ਵਿਸ਼ੇਸ਼ ਮਹਿਮਾਨ ਵਜੋਂ ਅਧਿਕਾਰੀਆਂ ਸਮੇਤ ਸ਼ਿਰਕਤ ਕੀਤੀ। ਅਪ੍ਰੀਲੀਆ ਦੇ ਭਾਰਤੀ ਭਾਈਚਾਰੇ ਦੇ ਸੱਦੇ 'ਤੇ ਵਿਸ਼ੇਸ਼ ਤੌਰ 'ਤੇ ਸ਼ਹਿਰ ਦੇ ਮੇਅਰ ਲੈਨਫਰਾਂਨਕੋ ਪ੍ਰਿੰਸੀਪੀ ਨੇ ਸ਼ਮੂਲੀਅਤ ਕੀਤੀ ਅਤੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ। ਉਨ੍ਹਾਂ ਆਪਣੇ ਭਾਸ਼ਣ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਬਹੁਤ ਹੀ ਇਮਾਨਦਾਰ ਅਤੇ ਮਿਹਨਤਕਸ਼ ਲੋਕ ਦੱਸਿਆ ਅਤੇ ਭਾਰਤੀ ਭਾਈਚਾਰੇ ਦੇ ਸੱਭਿਆਚਾਰ ਤੇ ਖਾਸ ਤੌਰ 'ਤੇ ਪੰਜਾਬੀ ਭਾਈਚਾਰੇ ਦੀ ਸਿਫਤ ਕੀਤੀ।


ਪੜ੍ਹੋ ਇਹ ਅਹਿਮ ਖ਼ਬਰ-ਯੂਕੇ ਜਾਣ ਦੇ ਚਾਹਵਾਨ ਭਾਰਤੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਸਖ਼ਤ ਕੀਤੇ ਨਾਗਰਿਕਤਾ ਨਿਯਮ

ਰਾਜਸਥਾਨੀ ਕਲਾਕਾਰਾਂ ਵਲੋਂ ਭਾਰਤੀ ਭਾਈਚਾਰੇ ਸਹਿਯੋਗ ਨਾਲ ਸ਼ਹਿਰ ਦੇ ਮੇਅਰ ਨੂੰ ਰਾਜਸਥਾਨੀ ਪੱਗੜੀ ਪਹਿਨਾਈ ਗਈ। ਦੂਜੇ ਪਾਸੇ ਇੰਡੋ ਇਟਾਲੀਅਨ ਕਲੱਚਰਲ ਐਂਡ ਵੈਲਫੇਅਰ ਐਸੋਸੀਏਸ਼ਨ ਵਲੋਂ ਆਏਂ ਹੋਏ ਮੁੱਖ ਮਹਿਮਾਨਾਂ ਸਮੇਤ ਮੇਅਰ ਤੇ ਭਾਰਤੀ ਦੂਤਾਵਾਸ ਰੋਮ ਦੇ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਤੋਂ ਇਲਾਵਾ ਇਟਾਲੀਅਨ ਤੇ ਦੂਜੇ ਭਾਈਚਾਰੇ ਦੇ ਲੋਕਾਂ ਵੱਲੋਂ ਲਈ ਸ਼ਮੂਲੀਅਤ ਕੀਤੀ ਗਈ ਅਤੇ ਪ੍ਰੋਗਰਾਮ ਦਾ ਆਨੰਦ ਮਾਣਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਨੇ ਮਾਲਦੀਵ 'ਚ ਇਸਲਾਮਿਕ ਸਟੇਟ, ਅਲ-ਕਾਇਦਾ ਸਮਰਥਕਾਂ 'ਤੇ ਲਾਈ ਪਾਬੰਦੀ
NEXT STORY