ਰੋਮ (ਕੈਂਥ): ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਹਾੜੇ (ਗੁਰੂ ਲਾਧੋ ਰੇ ਦਿਵਸ) ਨੂੰ ਸਮਰਪਤਿ ਇਟਲੀ ਦੇ ਗੁਰੂਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਇਟਲੀ ਵਿਖੇ 21 ਅਤੇ 22 ਅਗਸਤ ਨੂੰ ਗੁਰੂ ਲਾਧੋ ਰੇ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਦੇ ਸਮੂਹ ਮੈਂਬਰਾਨ ਵੱਲੋਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਇਟਲੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ, ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਇਟਲੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖਬਰ- ਮਾਝਾ ਯੂਥ ਕਲੱਬ ਆਸਟ੍ਰੇਲੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਦੋ ਲੱਖ ਦੀ ਸਹਾਇਤਾ
ਪ੍ਰਗਟ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 20 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਜਾਣਗੇ ਅਤੇ ਪਾਠ ਦੇ ਭੋਗ 22 ਅਗਸਤ ਨੂੰ ਪਾਏ ਜਾਣਗੇ। 21 ਤਾਰੀਖ਼ ਦਿਨ ਸ਼ਨੀਵਾਰ ਨੂੰ ਸ਼ਾਮ ਦੇ ਦੀਵਾਨਾਂ ਵਿੱਚ ਹੈਡ ਗ੍ਰੰਥੀ ਭਾਈ ਇੰਦਰਜੀਤ ਸਿੰਘ ਅਤੇ (ਕਥਾ ਵਾਚਕ) ਭਾਈ ਰਜਿੰਦਰ ਸਿੰਘ ਪਟਿਆਲੇ ਵਾਲੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 22 ਤਾਰੀਖ਼ ਦਿਨ ਐਤਵਾਰ ਨੂੰ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਤੋਂ ਉਪਰੰਤ ਹੈੱਡ ਗ੍ਰੰਥੀ ਭਾਈ ਇੰਦਰਜੀਤ ਸਿੰਘ,ਭਾਈ ਸਤਨਾਮ ਸਿੰਘ ਜੀ ਸਰਹਾਲੀ (ਕਵੀਸ਼ਰੀ ਜੱਥਾ) ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਵੱਲੋਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਅਫ਼ਗਾਨਿਸਤਾਨ ਦੇ ਹਾਲਾਤ ਦੇਖ ਯੂਰਪ ਨੂੰ 2015 ਦਾ ਸ਼ਰਨਾਰਥੀ ਸੰਕਟ ਦੁਹਰਾਏ ਜਾਣ ਦਾ ਡਰ
NEXT STORY