ਰੋਮ, (ਕੈਂਥ)— ਇਟਲੀ ਦੀਆਂ ਸੰਗਤਾਂ ਨੂੰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਫ਼ਲਸਫ਼ੇ ਨਾਲ ਜੋੜਨ ਲਈ ਛੇਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਅਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਕਰਵਾਏ ਗਏ। ਗੁਰਦੁਆਰਾ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ। ਇਸ ਮੌਕੇ ਸੰਗਤਾਂ ਨੂੰ ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ 'ਚ ਢਾਡੀ ਜੱਥਾ ਭਾਈ ਗੋਵਿਦੰਰ ਸਿੰਘ ਜੈਪੁਰਾ (ਭਾਰਤ) , ਭਾਈ ਬਲਬੀਰ ਸਿੰਘ ਵਿਦਿਆਰਥੀ ਦਮਦਮੀ ਟਕਸਾਲ ਯੂ. ਕੇ. ਵਾਲੇ ਅਤੇ ਭਾਈ ਨਵਨੀਤ ਸਿੰਘ ਲੁਧਿਆਣੇ ਵਾਲੇ (ਜਵੱਦੀ ਟਕਸਾਲ) ਨੇ ਮਹਾਨ ਸਿੱਖ ਇਤਿਹਾਸ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਇਆ।
ਨਗਰ ਕੀਰਤਨ 'ਚ ਸਿੱਖ ਸੰਗਤਾਂ ਤੋਂ ਇਲਾਵਾ ਇਟਾਲੀਅਨ ਭਾਈਚਾਰੇ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਵੀ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਨਗਰ ਕੀਰਤਨ ਉਪਰੰਤ ਮਹਾਨ ਸਮਾਗਮ ਮੌਕੇ ਗੁਰੂਘਰ ਦੇ ਵਜ਼ੀਰ ਭਾਈ ਜਗਦੇਵ ਸਿੰਘ ਜੰਮੂ ਅਤੇ ਭਾਈ ਬਲਜੀਤ ਸਿੰਘ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮਹਾਨ ਨਗਰ ਕੀਰਤਨ ਅਤੇ ਸਮਾਗਮ ਵਿੱਚ ਸੇਵਾ ਕਰਨ ਵਾਲੇ ਸਮੂਹ ਸੇਵਾਦਰਾਂ ਦਾ ਪ੍ਰਬੰਧਕਾਂ ਵੱਲੋਂ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਾਕਿ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ 463 ਭਾਰਤੀ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤਾ ਵੀਜ਼ਾ
NEXT STORY