ਰੋਮ/ਇਟਲੀ (ਕੈਂਥ): ਸਰਬੰਸਦਾਨੀ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਪੂਰੀ ਦੁਨੀਆ ਵਿੱਚ ਵਸਦੀਆਂ ਨਾਨਕ ਲੇਵਾ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ 5 ਜਨਵਰੀ ਨੂੰ ਮਨਾਇਆ ਜਾਵੇਗਾ, ਉੱਥੇ ਇਟਲੀ ਦੇ ਲਾਸੀਓ ਸੂਬੇ ਦੇ ਅਧੀਨ ਅਤੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪਰੀਲੀਆ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੌਜਵਾਨ ਸਿੰਘ ਸਭਾ ਭਰਾਵਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 10 ਜਨਵਰੀ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ 8 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 10 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਦੁਆਰਾ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਪਹੁੰਚ ਕਰਕੇ ਗੁਰਬਾਣੀ ਸਰਵਣ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਕੋਰੋਨਾਵਾਇਰਸ ਦੇ ਚਲਦਿਆਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡਾ ਪਹਿਲਾ ਫਰਜ਼ ਹੈ ਅਤੇ ਸਮੂਹ ਸੰਗਤਾਂ ਪ੍ਰਸ਼ਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਅਤੇ ਮਾਸਕ ਪਹਿਨਣਾ ਅਤੀ ਜ਼ਰੂਰੀ ਹੋਵੇਗਾ।
ਬਰੇਲ ਲਿਪੀ ਦੀ ਬਦੌਲਤ ਹੀ ਅੱਜ ਨੇਤਰਹੀਣਾਂ ਲਈ ਪੜ੍ਹਾਈ ਹੋਈ ਸੌਖੀ : ਮਨੀਸ਼ਾ ਰਾਣੀ
NEXT STORY