ਰੋਮ/ਇਟਲੀ (ਕੈਂਥ)— ਯੂਰਪੀਅਨ ਯੂਨੀਅਨ ਦੇ ਨਿਰਦੇਸ਼ਾਂ ਮੁਤਾਬਕ ਸਾਰੇ ਯੂਰਪੀਅਨ ਦੇਸ਼ਾਂ ਦਾ ਗਰਮੀਆਂ ਅਤੇ ਸਰਦੀਆਂ ਦਾ ਸਮਾਂ ਸੰਨ 2001 ਤੋਂ ਬਦਲਿਆ ਜਾਂਦਾ ਹੈ। ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਪੂਰੇ ਯੂਰਪ ਦਾ ਟਾਈਮ ਟੇਬਲ ਬਦਲ ਜਾਂਦਾ ਹੈ ਭਾਵ ਕਦੇ ਇਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਕਦੇ ਇਕ ਘੰਟਾ ਅੱਗੇ ਆ ਜਾਂਦਾ ਹੈ। ਸਾਲ ਦੇ ਮਾਰਚ ਮਹੀਨੇ ਦੇ ਆਖ਼ਰੀ ਸ਼ਨਿੱਚਰਵਾਰ ਨੂੰ ਰਾਤ 2 ਵਜੇ ਯੂਰਪ ਦੀਆਂ ਸਾਰੀਆਂ ਘੜੀਆਂ ਇਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ ਮਤਲਬ ਜਿਵੇਂ ਕਿ ਜੇਕਰ ਘੜੀ ਮੁਤਾਬਕ ਰਾਤ ਨੂੰ 2 ਵਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ ਤੇ ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਤੱਕ ਚੱਲਦਾ ਰਹਿੰਦਾ ਹੈ।
ਇਸੇ ਤਰ੍ਹਾਂ ਹੁਣ ਜਦੋਂ ਇਸ ਸਾਲ 30 ਮਾਰਚ ਰਾਤ 2 ਵਜੇ ਹੋਣਗੇ ਤਾਂ ਉਸ ਨੂੰ ਰਾਤ ਦੇ 3 ਵਜੇ ਸਮਝਿਆ ਜਾਵੇਗਾ ਤੇ ਯੂਰਪ ਦੀਆਂ ਸਾਰੀਆਂ ਘੜੀਆਂ ਇਕ ਘੰਟੇ ਲਈ ਅੱਗੇ ਕਰ ਲਈਆਂ ਜਾਣਗੀਆਂ। ਜਿਹੜੀਆਂ ਘੜੀਆਂ ਤਾਂ ਕੰਪਿਊਟਰ ਰਾਈਜ਼ਡ ਹਨ ਉਹ ਤਾਂ ਆਪਣੇ ਆਪ ਸਾਲ ਵਿਚ ਦੋ ਵਾਰ ਇਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਘੜੀਆਂ ਕੰਪਿਊਟਰ ਰਾਈਜ਼ਡ ਨਹੀਂ ਹਨ ਉਹਨਾਂ ਨੂੰ ਲੋਕ ਖੁਦ ਹੀ ਅੱਗੇ ਪਿੱਛੇ ਕਰ ਲੈਂਦੇ ਹਨ। ਸਮੇਂ ਦੀ ਤਬਦੀਲੀ ਨਾਲ ਯੂਰਪ ਵਿਚ ਰੈਣ ਬਸੇਰਾ ਕਰਦੇ ਵਿਦੇਸ਼ੀਆਂ ਨੂੰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਵਿਚ ਸਮੇਂ ਦਾ ਭੁਲੇਖਾ ਪੈ ਜਾਂਦਾ ਹੈ ਕਦੇ ਉਹ ਕੰਮ 'ਤੇ ਇਕ ਘੰਟਾ ਪਹਿਲਾਂ ਚੱਲੇ ਜਾਂਦੇ ਹਨ ਤੇ ਕਦੇ ਇਕ ਘੰਟਾ ਲੇਟ ਹੋ ਜਾਂਦੇ ਹਨ।
ਜ਼ਿਕਰਯੋਗ ਹੈ ਕਿ ਯੂਰਪ ਦੀ ਇਹ ਸਮਾਂ ਬਦਲਣ ਦੀ ਪ੍ਰਕਿਰਿਆ ਸੰਨ 2001 ਤੋਂ ਚੱਲੀ ਆ ਰਹੀ ਹੈ। ਬੇਸ਼ੱਕ ਸਮੇਂ ਦੀ ਇਸ ਤਬਦੀਲੀ ਨਾਲ ਯੂਰਪੀਅਨ ਲੋਕ ਕਾਫੀ ਹੱਦ ਤਕ ਪ੍ਰਭਾਵਿਤ ਹੰਦੇ ਹਨ ਪਰ ਇਸ ਦੇ ਬਾਵਜੂਦ ਕਿਸੇ ਨੇ ਵੀ ਇਸ ਤਬਦੀਲੀ ਨੂੰ ਗਲਤ ਨਹੀ ਠਹਿਰਾਇਆ ਪਰ ਹੁਣ ਲੱਗਦਾ ਹੈ ਕਿ ਪੂਰੇ ਯੂਰਪ ਦੀ ਸਮਾਂ ਬਦਲਣ ਦੀ ਇਸ ਪ੍ਰਕਿਰਿਆ ਵਿਚ ਮਾਰਚ 2021 ਤੋਂ ਠੱਲ ਪੈ ਜਾਵੇਗੀ ਕਿਉਂਕਿ ਯੂਰਪੀਅਨ ਕਮਿਸ਼ਨ ਨੇ ਯੂਰਪ ਦੇ ਇਸ ਸਮਾਂ ਬਦਲਣ ਦੀ ਪ੍ਰਕਿਰਿਆ 'ਤੇ ਰੋਕ ਲਗਾਉਣ ਦਾ ਸੁਝਾਅ ਸੰਨ 2018 ਵਿਚ ਯੂਰਪੀਅਨ ਪਾਰਲੀਮੈਂਟ ਵਿਚ ਰੱਖਿਆ ਸੀ ਜਿਸ ਉਪਰ ਸਾਰਥਕ ਕਾਰਵਾਈ ਹੋਣ ਜਾ ਰਹੀ ਹੈ ਕਿਉਂਕਿ ਯੂਰਪੀਅਨ ਕਮਿਸ਼ਨ ਮੁਤਾਬਕ ਸਮੇਂ ਦੀ ਇਸ ਅਦਲਾ ਬਦਲੀ ਵਿਚ 28 ਦੇਸ਼ ਪ੍ਰਭਾਵਿਤ ਹੁੰਦੇ ਹਨ ।
ਯੂਰਪੀਅਨ ਕਮਿਸ਼ਨ ਦੇ ਇਸ ਸੁਝਾਅ ਉਪੱਰ ਕਾਫ਼ੀ ਵਿਚਾਰ ਚਰਚਾ ਦੇ ਇਹ ਮਤਾ ਸੰਸਦ ਵਿਚ 410 ਵੋਟਾਂ ਨਾਲ ਪਾਸ ਹੋ ਗਿਆ ਹੈ ।ਮਤੇ ਮੁਤਾਬਕ ਯੂਰਪੀਅਨ ਦੇਸ਼ਾਂ ਦੇ ਸਮਾਂ ਬਦਲਣ ਦੀ ਇਹ ਪ੍ਰਕਿਰਿਆ ਮਾਰਚ 2021 ਤੋਂ ਬੰਦ ਕਰ ਦਿੱਤੀ ਜਾਵੇਗੀ।ਯੂਰਪੀਅਨ ਯੂਨੀਅਨ ਵੱਲੋਂ ਸਮਾਂ ਬਦਲਣ ਦੀ ਪ੍ਰਕਿਰਿਆ ਦਾ ਮੁੱਖ ਮੰਤਵ ਯੂਰਪੀ ਦੇਸ਼ਾਂ ਵਿਚ ਅੰਦਰੂਨੀ ਕਾਰੋਬਾਰ ਨੂੰ ਪ੍ਰਫੁਲੱਤ ਕਰਨਾ ਅਤੇ ਊਰਜਾ ਦੀ ਲਾਗਤ ਨੂੰ ਘਟਾਉਣਾ ਸੀ ਪਰ ਇਸ ਤਬਦੀਲੀ ਨਾਲ ਲੋਕਾਂ ਦਾ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਸੀ ਜਿਸ ਲਈ ਯੂਰਪੀਅਨ ਕਮਿਸ਼ਨ ਨੂੰ ਇਸ ਬਾਬਤ ਆਪਣਾ ਸੁਝਾਅ ਯੂਰਪੀਅਨ ਪਾਰਲੀਮੈਂਟ ਵਿਚ ਰੱਖਣਾ ਪਿਆ।ਜੇਕਰ ਆਉਣ ਵਾਲੇ 12 ਮਹੀਨਿਆਂ ਵਿਚ ਇਸ ਤਬਦੀਲੀ ਵਾਲੇ ਮਤੇ ਦੇ ਵਿਰੁੱਧ ਕੋਈ ਆਪਣਾ ਪੱਖ ਪੇਸ਼ ਨਹੀਂ ਕਰਦਾ ਤਾਂ ਇਹ ਮਤਾ 2021 ਤੋਂ ਲਾਗੂ ਹੋ ਸਕਦਾ ਹੈ।
ਸਿਡਨੀ ਹਵਾਈ ਅੱਡੇ 'ਤੇ ਲੱਗੀ ਅੱਗ, ਸਾਰੀਆਂ ਉਡਾਣਾਂ ਰੱਦ
NEXT STORY