ਮਿਲਾਨ, (ਸਾਬੀ ਚੀਨੀਆ)— ਇਟਲੀ ਦੀ ਰਾਜਧਾਨੀ ਰੋਮ 'ਚ ਖਾਲਸਾ ਪੰਥ ਦੇ ਪ੍ਰਗਟ ਦਿਹਾੜੇ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮਨਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਲਈ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ। ਦੱਸਣਯੋਗ ਹੈ ਕਿ ਇਟਲੀ ਦੀ ਰਾਜਧਾਨੀ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਰੋਮ ਅਤੇ ਨਾਲ ਲੱਗਦੇ ਇਲਾਕੇ ਦੀਆਂ ਸਿੱਖ ਸੰਗਤਾਂ 'ਚ ਪੂਰਾ ਉਤਸ਼ਾਹ ਵੇਖਿਆ ਜਾ ਸਕਦਾ ਹੈ।
ਸੰਗਤ ਵਲੋਂ ਸਥਾਨਕ ਨਗਰ ਕੌਂਸਲ ਤੋਂ ਕਾਨੂੰਨੀ ਮਨਜ਼ੂਰੀ ਮਿਲਣ ਤੋਂ ਬਾਅਦ ਨਗਰ ਕੀਰਤਨ ਦੀ ਤਰੀਕ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇੱਥੇ ਰਹਿ ਰਹੇ ਭਾਰਤੀ ਲੋਕ ਸਮੇਂ-ਸਮੇਂ 'ਤੇ ਧਾਰਮਿਕ ਸਮਾਗਮ ਉਲੀਕਦੇ ਰਹਿੰਦੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਵੀ ਆਪਣੇ ਸੱਭਿਆਚਾਰ ਤੇ ਧਰਮ ਨਾਲ ਜੋੜ ਕੇ ਰੱਖਿਆ ਜਾ ਸਕੇ।
ਪਾਕਿਸਤਾਨੀ ਹਾਈ ਕਮਿਸ਼ਨਰ ਭਾਰਤ ਪਰਤਣਗੇ, ਕਰਤਾਰਪੁਰ ਵਾਰਤਾ ਨਿਰਧਾਰਤ ਸਮੇਂ 'ਤੇ
NEXT STORY