ਓਟਾਵਾ: ਕੈਨੇਡਾ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਸੰਸਦ ਵਿਚ ਬੇਭਰੋਸਗੀ ਮਤਾ ਆਉਣ ਤੋਂ ਪਹਿਲਾਂ ਹੀ ਐਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ਸਾਫ਼ ਲਫ਼ਜ਼ਾਂ ਵਿਚ ਆਖ ਦਿੱਤਾ ਹੈ ਕਿ ਉਹ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਵਰੇ ਦੀਆਂ ਚਾਲਾਂ ਵਿਚ ਉਲਝ ਕੇ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਡੇਗਣ ਦੇ ਕਿਸੇ ਵੀ ਯਤਨ ਵਿਚ ਮਦਦਗਾਰ ਨਹੀਂ ਬਣਨਗੇ। ਜਗਮੀਤ ਸਿੰਘ ਨੇ ਦਲੀਲ ਦਿਤੀ ਕਿ ਪੌਇਲੀਵਰੇ ਉਨ੍ਹਾਂ ਯੋਜਨਾਵਾਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਜਿਨ੍ਹਾਂ ਲਈ ਐਨ.ਡੀ.ਪੀ. ਸੰਘਰਸ਼ ਕਰ ਰਹੀ ਹੈ। ਅਜਿਹੇ ਵਿਚ ਚੋਣਾਂ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਜਗਮੀਤ ਸਿੰਘ ਦੇ ਤਾਜ਼ਾ ਐਲਾਨ ਮਗਰੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਵੱਡੀ ਚਿੰਤਾ ਮੁੱਕ ਗਈ ਜੋ ਸੰਭਾਵਤ ਤੌਰ ’ਤੇ ਵੀਰਵਾਰ ਨੂੰ ਪੇਸ਼ ਹੋਣ ਵਾਲੇ ਬੇਭਰੋਸਗੀ ਮਤੇ ਦੇ ਮੱਦੇਨਜ਼ਰ ਲਗਾਤਾਰ ਵਧਦੀ ਜਾ ਰਹੀ ਸੀ। ਕੰਜ਼ਰਵੇਟਿਵ ਪਾਰਟੀ ਵੱਲੋਂ ਜਗਮੀਤ ਸਿੰਘ ਦਾ ਨਾਂ ਲੈ ਕੇ ਬੇਭਰੋਸਗੀ ਮਤਾ ਲਿਆਉਣ ਦੇ ਯਤਨ ਕੀਤੇ ਜਾ ਰਹੇ ਸਨ ਤਾਂਕਿ ਵੋਟਿੰਗ ਦੌਰਾਨ ਐਨ.ਡੀ.ਪੀ., ਘੱਟ ਗਿਣਤੀ ਲਿਬਰਲ ਸਰਕਾਰ ਦੇ ਹੱਕ ਵਿਚ ਨਾ ਨਿੱਤਰੇ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਭਾਰਤੀ ਮੂਲ ਦੀ ਹੰਸਿਕਾ ਨਸਾਲਾਨੀ ਨੇ ਜਿੱਤਿਆ ਮਿਸ ਜੂਨੀਅਰ ਟੀਨ ਦਾ ਖ਼ਿਤਾਬ
ਜਗਮੀਤ ਸਿੰਘ ਨੇ ਵਿਰੋਧੀ ਧਿਰ ਦੇ ਆਗੂ ਬਾਰੇ ਕਹੀ ਇਹ ਗੱਲ
ਮੀਡੀਆ ਨਾਲ ਗੱਲਬਾਤ ਕਰਦਿਆਂ ਜਗਮੀਤ ਸਿੰਘ ਲੇ ਕਿਹਾ ਕਿ ਉਹ ਪਿਅਰੇ ਪੌਇਲੀਵਰੇ ਦੀਆਂ ਚਾਲਾਂ ਵਿਚ ਨਹੀਂ ਫਸਣਗੇ ਕਿਉਂਕਿ ਸਾਡੀ ਪਾਰਟੀ ਲੋਕਾਂ ਦੇ ਹਿਤ ਵਾਲੀਆਂ ਯੋਜਨਾਵਾਂ ਬੰਦ ਨਹੀਂ ਕਰਵਾਉਣਾ ਚਾਹੁੰਦੀ। ਸਾਡੀ ਪਾਰਟੀ ਡੈਂਟਲ ਕੇਅਰ ਪ੍ਰੋਗਰਾਮ ਦਾ ਘੇਰਾ ਵਧਾਉਣਾ ਚਾਹੁੰਦੀ ਹੈ ਅਤੇ ਫਾਰਮਾਕੇਅਰ ਦਾ ਅਸਲ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਯਤਨ ਕਰ ਰਹੀ ਹੈ। ਜਗਮੀਤ ਸਿੰਘ ਨੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਕਿ ਚੋਣ ਸਰਵੇਖਣਾਂ ਵਿਚ ਕੰਜ਼ਰਵੇਟਿਵ ਪਾਰਟੀ ਨੂੰ ਵੱਡੀ ਲੀਡ ਮਿਲ ਰਹੀ ਹੈ ਅਤੇ ਟੋਰੀ, ਸੱਤਾਧਾਰੀ ਲਿਬਰਲ ਪਾਰਟੀ ਅਤੇ ਐਨ.ਡੀ.ਪੀ. ਤੋਂ 20 ਅੰਕਾਂ ਨਾਲ ਅੱਗੇ ਚੱਲ ਰਹੇ ਹਨ। ਉਧਰ ਸਿਆਸਤ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਸੰਭਾਵਤ ਬੇਭਰੋਸਗੀ ਮਤਾ ਪੇਸ਼ ਹੋਣ ਮਗਰੋਂ ਟੋਰੀਆਂ ਕੋਲ ਟਰੂਡੋ ਸਰਕਾਰ ਨੂੰ ਡੇਗਣ ਦੇ ਦੋ ਹੋਰ ਮੌਕੇ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
'ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ'
NEXT STORY