ਬਿਊਨਸ ਆਇਰਸ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡਿਜ ਨਾਲ ਮੁਲਾਕਾਤ ਕੀਤੀ ਅਤੇ ਵਪਾਰ ਸਬੰਧਾਂ ਨੂੰ ਜ਼ਿਆਦਾ ਟਿਕਾਊ ਬਣਾਉਣ ਦੇ ਤਰੀਕਿਆਂ ਸਮੇਤ ਰੱਖਿਆ ਅਤੇ ਪ੍ਰਮਾਣੂ ਊਰਜਾ ਦੇ ਖੇਤਰ ਵਿਚ ਦੋ-ਪੱਖੀ ਸਹਿਯੋਗ ਦੀ ਸੰਭਾਵਨਾ ’ਤੇ ਚਰਚਾ ਕੀਤੀ। ਜੈਸ਼ੰਕਰ ਆਪਣੀ ਤਿੰਨ ਲੈਟਿਨ ਅਮਰੀਕੀ ਦੇਸ਼ਾਂ ਦੀ ਪਹਿਲੀ ਅਧਿਕਾਰਕ ਯਾਤਰਾ ਦੇ ਅੰਤਿਮ ਪੜਾਅ ਵਿਚ ਅਰਜਨਟੀਨਾ ਪਹੁੰਚੇ। ਜੈਸ਼ੰਕਰ ਨੇ ਵਿੱਤ ਮੰਤਰੀ ਸਰਜੀਓ ਮੱਸਾ ਨਾਲ ਵੀ ਮੁਲਾਕਾਤ ਕੀਤੀ ਉਨ੍ਹਾਂ ਨਾਲ ਆਰਥਿਕ ਸਹਿਯੋਗ ’ਤੇ ਚਰਚਾ ਕੀਤੀ।
ਜੈਸ਼ੰਕਰ ਨੇ ਟਵੀਟ ਕੀਤਾ, 'ਅਰਜਨਟੀਨਾ ਦੇ ਵਿੱਤ ਮੰਤਰੀ ਸਰਜੀਓ ਮਾਸਾ ਨੂੰ ਮਿਲ ਕੇ ਬਹੁਤ ਚੰਗਾ ਲੱਗਾ। ਸਾਡੇ ਆਰਥਿਕ ਸਹਿਯੋਗ ਨੂੰ ਵਧਾਉਣ ਲਈ ਉਨ੍ਹਾਂ ਦੇ ਸਕਾਰਾਤਮਕ ਨਜ਼ਰੀਏ ਦੀ ਸ਼ਲਾਘਾ ਕਰਦਾ ਹਾਂ।' ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੀਜ਼ ਨਾਲ ਮੁਲਾਕਾਤ ਤੋਂ ਬਾਅਦ ਜੈਸ਼ੰਕਰ ਨੇ ਕਿਹਾ, 'ਮੇਰਾ ਸਵਾਗਤ ਕਰਨ ਲਈ ਰਾਸ਼ਟਰਪਤੀ ਅਲਬਰਟੋ ਫਰਨਾਂਡੀਜ਼ ਦਾ ਧੰਨਵਾਦ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ।
ਤਾਈਵਾਨ ਨਾਲ ਤਣਾਅ ਦੇ ਵਿਚਕਾਰ ਚੀਨ ਨੇ ਦੱਖਣੀ ਚੀਨ ਸਾਗਰ ਨਾਲ ਕੀਤਾ ਜੰਗੀ ਅਭਿਆਸ
NEXT STORY