ਮਿਊਨਿਖ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਮਿਊਨਿਖ ਸੁਰੱਖਿਆ ਕਾਨਫਰੰਸ ਦੇ ਮੌਕੇ 'ਤੇ ਆਪਣੇ ਯੂਕ੍ਰੇਨੀ ਹਮਰੁਤਬਾ ਐਂਡਰੀ ਸਿਬੀਹਾ ਨਾਲ ਮੁਲਾਕਾਤ ਕੀਤੀ ਅਤੇ ਯੂਕ੍ਰੇਨ ਵਿੱਚ ਚੱਲ ਰਹੇ ਸੰਘਰਸ਼ ਨੂੰ ਹੱਲ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਜੈਸ਼ੰਕਰ ਨੇ 'ਐਕਸ' 'ਤੇ ਆਪਣੀ ਪੋਸਟ ਵਿੱਚ ਕਿਹਾ, "ਅੱਜ ਐੱਮ.ਐੱਸ.ਸੀ. 2025 ਦੇ ਮੌਕੇ 'ਤੇ ਯੂਕ੍ਰੇਨ ਦੇ ਵਿਦੇਸ਼ ਮੰਤਰੀ ਐਂਡਰੀ ਸਿਬੀਹਾ ਨੂੰ ਮਿਲ ਕੇ ਚੰਗਾ ਲੱਗਿਆ। ਯੂਕ੍ਰੇਨ ਸੰਘਰਸ਼ ਨੂੰ ਹੱਲ ਕਰਨ ਲਈ ਚੱਲ ਰਹੇ ਯਤਨਾਂ 'ਤੇ ਚਰਚਾ ਹੋਈ। ਸਾਡੇ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ਬਾਰੇ ਵੀ ਗੱਲਬਾਤ ਹੋਈ।"
ਜੈਸ਼ੰਕਰ ਇੱਥੇ ਮਿਊਨਿਖ ਸੁਰੱਖਿਆ ਕਾਨਫਰੰਸ 2025 ਵਿੱਚ ਸ਼ਾਮਲ ਹੋਣ ਲਈ ਆਏ ਹਨ ਅਤੇ ਉਨ੍ਹਾਂ ਨੇ ਦੁਨੀਆ ਭਰ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਨੇ 'ਲਾਈਵ ਟੂ ਵੋਟ ਅਨਦਰ ਡੇ: ਫੋਰਟੀਫਾਈਂਗ ਡੈਮੋਕ੍ਰੇਟਿਕ ਰੈਜ਼ੀਲੈਂਸ' ਵਿਸ਼ੇ 'ਤੇ ਇੱਕ ਪੈਨਲ ਚਰਚਾ ਵਿੱਚ ਹਿੱਸਾ ਲਿਆ, ਜਿਸ ਵਿੱਚ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ, ਮਿਸ਼ੀਗਨ ਦੀ ਸੈਨੇਟਰ ਐਲਿਸਾ ਸਲੋਟਕਿਨ ਅਤੇ ਵਾਰਸਾ ਦੇ ਮੇਅਰ ਰਾਫਾਲ ਟ੍ਰਜ਼ਾਸਕੋਵਸਕੀ ਵੀ ਸ਼ਾਮਲ ਸਨ। ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਜਰਮਨ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਨਾਲ ਵੀ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੌਰਾਨ ਦੁਵੱਲੇ ਸਹਿਯੋਗ ਅਤੇ ਯੂਕ੍ਰੇਨ ਦੀ ਸਥਿਤੀ 'ਤੇ ਚਰਚਾ ਕੀਤੀ।
ਫਿਲੀਪੀਨ: ਰਿਹਾਇਸ਼ੀ ਇਲਾਕੇ 'ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 2 ਜ਼ਖਮੀ
NEXT STORY