ਵਾਸ਼ਿੰਗਟਨ-ਉੱਘੇ ਅਰਥ ਸ਼ਾਸਤਰੀ ਜੈਨੇਟ ਯੇਲੇਨ ਨੇ ਮੰਗਲਵਾਰ ਨੂੰ ਅਮਰੀਕਾ ਦੀ ਵਿੱਤ ਮੰਤਰੀ ਦਾ ਅਹੁਦਾ ਸੰਭਾਲ ਲਿਆ। ਇਸ ਤਰ੍ਹਾਂ ਯੇਲੇਨ ਅਮਰੀਕਾ ਦੇ ਇਤਿਹਾਸ ’ਚ ਪਹਿਲੀ ਬੀਬੀ ਹੈ ਜੋ ਵਿੱਤ ਮੰਤਰੀ ਬਣ ਗਈ ਹੈ। ਯੇਲੇਨ ਨੂੰ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਹੁਦੇ ਦੀ ਸਹੁੰ ਚੁਕਾਈ।
ਇਹ ਵੀ ਪੜ੍ਹੋ -ਇਟਲੀ ਦੇ PM ਗਯੂਸੇਪ ਕੋਂਤੇ ਨੇ ਅਹੁਦੇ ਤੋਂ ਦਿੱਤਾ ਅਸਤੀਫਾ
ਯੇਲੇਨ (74) ਇਸ ਤੋਂ ਪਹਿਲਾਂ ਅਮਰੀਕਾ ਦੇ ਕੇਂਦਰੀ ਬੈਂਕ ਫੈਡਰਲ ਰਿਜ਼ਰਵ ਦੀ ਗਵਰਨਰ ਰਹਿ ਚੁੱਕੀ ਹੈ। ਸੋਮਵਾਰ ਨੂੰ ਸੈਨੇਟ ਨੇ 15 ਦੇ ਮੁਕਾਬਲੇ 84 ਵੋਟਾਂ ਨਾਲ ਯੇਲੇਨ ਨੂੰ ਵਿੱਤ ਮੰਤਰੀ ਨਾਮਜ਼ਦ ਕੀਤੇ ਜਾਣ ਦੀ ਮਨਜ਼ੂਰੀ ਦਿੱਤੀ। ਯੇਲੇਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਜੋ ਬਾਈਡੇਨ ਦੇ ਮੰਤਰੀ ਮੰਡਲ ਦੀ ਤੀਸਰੀ ਮੈਂਬਰ ਬਣ ਗਈ ਹੈ ਜਿਨ੍ਹਾਂ ਦੀ ਨਿਯੁਕਤੀ ਨੂੰ ਸੈਨੇਟ ਦੀ ਮਨਜ਼ੂਰੀ ਮਿਲ ਗਈ ਹੈ।
ਇਹ ਵੀ ਪੜ੍ਹੋ -ਕੋਰੋਨਾ ਵਾਇਰਸ ਦੇ ਖਾਤਮੇ ’ਚ ਲੱਗੇਗਾ ਲੰਬਾ ਸਮਾਂ : ਬਾਈਡੇਨ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਬ੍ਰਿਟੇਨ ’ਚ ਕੋਵਿਡ-19 ਨਾਲ ਮਰਨ ਵਾਲਿਆਂ ਦਾ ਅੰਕੜਾ 1 ਲੱਖ ਦੇ ਪਾਰ
NEXT STORY