ਟੋਕਯੋ (ਭਾਸ਼ਾ) - ਜਾਪਾਨ ਦੀ ਅਰਥਵਿਵਸਥਾ ’ਚ ਜੁਲਾਈ-ਸਤੰਬਰ ’ਚ ਸਾਲਾਨਾ ਆਧਾਰ ’ਤੇ 1.8 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਮੰਤਰੀ ਮੰਡਲ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਤਿਮਾਹੀ ਆਧਾਰ ’ਤੇ ਜਾਪਾਨ ਦਾ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) 0.4 ਫ਼ੀਸਦੀ ਘਟ ਗਿਆ। 6 ਤਿਮਾਹੀਆਂ ਬਾਅਦ ਇਸ ’ਚ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਹਾਲਾਂਕਿ ਬਾਜ਼ਾਰ ਦੀ ਉਮੀਦ ਨਾਲੋਂ 0.6 ਫ਼ੀਸਦੀ ਦੀ ਗਿਰਾਵਟ ਤੋਂ ਘੱਟ ਰਹੀ।
ਇਹ ਵੀ ਪੜ੍ਹੋ : ਪੋਤੇ ਨੂੰ ਮਿਲੀ ਦਾਦਾ ਜੀ ਦੀ 1996 ਦੀ SBI ਪਾਸਬੁੱਕ, ਬੈਂਕ 'ਚ ਜਮ੍ਹਾਂ ਰਕਮ ਦੇਖ ਕੇ ਉੱਡੇ ਹੋਸ਼...
ਅੰਕੜਿਆਂ ਅਨੁਸਾਰ ਜੁਲਾਈ-ਸਤੰਬਰ ’ਚ ਬਰਾਮਦ ’ਚ ਸਾਲਾਨਾ ਆਧਾਰ ’ਤੇ 4.5 ਫ਼ੀਸਦੀ ਦੀ ਗਿਰਾਵਟ ਆਈ। ਸਮੀਖਿਆ ਅਧੀਨ ਤਿਮਾਹੀ ’ਚ ਦਰਾਮਦ ’ਚ 0.1 ਫ਼ੀਸਦੀ ਦੀ ਗਿਰਾਵਟ ਆਈ ਅਤੇ ਨਿੱਜੀ ਖਪਤ ’ਚ 0.1 ਫ਼ੀਸਦੀ ਦਾ ਵਾਧਾ ਹੋਇਆ। ਅਮਰੀਕੀ ਟੈਰਿਫ ਤੇ ਜਾਪਾਨ ਦੀ ਬਰਾਮਦ- ਨਿਰਭਰ ਅਰਥਵਿਵਸਥਾ ਲਈ ਇਕ ਵੱਡਾ ਝਟਕਾ ਮੰਨੇ ਜਾ ਰਹੇ ਹਨ।
ਇਹ ਵੀ ਪੜ੍ਹੋ : ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗਾ ਸੋਨਾ, ਚਾਂਦੀ ਹੋਈ ਮਹਿੰਗੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਇਹ ਵੀ ਪੜ੍ਹੋ : Gold ਦਾ U-Turn, ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਕਿੰਨੇ ਘਟੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੂਕਰੇਨੀ ਡਰੋਨ ਹਮਲੇ ਮਗਰੋਂ ਡੋਨੇਟਸਕ 'ਚ 5 ਲੱਖ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ
NEXT STORY