ਨਵੀਂ ਦਿੱਲੀ: ਜਪਾਨ ਦੇ ਵਿਦੇਸ਼ ਮੰਤਰੀ ਤੋਸ਼ੀਮਿਤਸੂ ਮੋਤੇਗੀ ਇਸੇ ਮਹੀਨੇ ਦੇ ਅੰਤ ਵਿੱਚ ਭਾਰਤ ਦਾ ਦੌਰਾ ਕਰਨ ਲਈ ਤਿਆਰ ਹਨ। ਸੂਤਰਾਂ ਅਨੁਸਾਰ ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।
ਜੀ-20 ਸੰਮੇਲਨ ਦੀ ਮੁਲਾਕਾਤ ਦਾ ਅਗਲਾ ਪੜਾਅ
ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਪਾਨੀ ਪ੍ਰਧਾਨ ਮੰਤਰੀ ਤਾਕਾਇਚੀ ਵਿਚਾਲੇ ਨਵੰਬਰ ਵਿੱਚ ਦੱਖਣੀ ਅਫਰੀਕਾ ਵਿੱਚ ਜੀ-20 ਸੰਮੇਲਨ ਦੌਰਾਨ ਹੋਈ ਮੀਟਿੰਗ ਤੋਂ ਬਾਅਦ ਹੋ ਰਿਹਾ ਹੈ। ਉਸ ਮੀਟਿੰਗ ਦੌਰਾਨ ਜਪਾਨ ਨੇ ਸੈਮੀਕੰਡਕਟਰ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਸਮੇਤ ਕਈ ਅਹਿਮ ਅਤੇ ਉਭਰਦੀਆਂ ਤਕਨੀਕਾਂ ਵਿੱਚ ਭਾਰਤ ਨਾਲ ਸਹਿਯੋਗ ਵਧਾਉਣ 'ਤੇ ਜ਼ੋਰ ਦਿੱਤਾ ਸੀ।
ਅਹਿਮ ਖੇਤਰਾਂ 'ਚ ਸਹਿਯੋਗ
ਜਪਾਨੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ, ਇਸ ਦੌਰੇ ਦੌਰਾਨ ਸੁਰੱਖਿਆ, ਰੱਖਿਆ, ਆਰਥਿਕਤਾ ਤੇ ਲੋਕਾਂ ਦੇ ਆਪਸੀ ਮੇਲ-ਜੋਲ ਵਰਗੇ ਖੇਤਰਾਂ 'ਚ ਠੋਸ ਨਤੀਜੇ ਹਾਸਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਦੋਵੇਂ ਦੇਸ਼ "ਮੁਕਤ ਤੇ ਖੁੱਲ੍ਹੇ ਇੰਡੋ-ਪੈਸੀਫਿਕ" (Free and Open Indo-Pacific) ਦੇ ਸੰਕਲਪ ਨੂੰ ਸਾਕਾਰ ਕਰਨ ਲਈ ਵੀ ਇਕਜੁੱਟ ਹਨ।
ਅੱਤਵਾਦੀ ਹਮਲੇ 'ਤੇ ਪ੍ਰਗਟਾਈ ਸੀ ਹਮਦਰਦੀ
ਜ਼ਿਕਰਯੋਗ ਹੈ ਕਿ ਪਿਛਲੀ ਮੁਲਾਕਾਤ ਦੌਰਾਨ ਜਪਾਨੀ ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟਾਈ ਸੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ। ਭਾਰਤ ਅਤੇ ਜਪਾਨ ਨੇ ਖੇਤਰੀ ਅਤੇ ਵਿਸ਼ਵਵਿਆਪੀ ਸ਼ਾਂਤੀ ਅਤੇ ਸਥਿਰਤਾ ਲਈ ਆਪਸੀ ਸਬੰਧਾਂ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਦੇਖਦੇ ਹੀ ਮਾਰ ਦਿਓ ਗੋਲ਼ੀ..!', ਭਾਰਤ ਦਾ ਬਾਰਡਰ ਸੀਲ, ਬੀਰਗੰਜ 'ਚ ਲੱਗ ਗਿਆ ਕਰਫਿਊ
NEXT STORY