ਟੋਕੀਓ (ਵਾਰਤਾ) ਜਾਪਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਟੋਕੀਓ ਰੂਸ ਦੇ 39 ਲੋਕਾਂ ਅਤੇ 73 ਸੰਗਠਨਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰ ਰਿਹਾ ਹੈ। ਇਹ ਪਾਬੰਦੀਆਂ ਵਿਸ਼ੇਸ਼ ਤੌਰ 'ਤੇ ਰੂਸ ਦੇ ਉਪ ਰੱਖਿਆ ਮੰਤਰੀ ਵਿਕਟਰ ਗੋਰੇਮੀਕਿਨ ਅਤੇ ਰੂਸੀ ਰਾਸ਼ਟਰਪਤੀ ਪ੍ਰਸ਼ਾਸਨ ਦੇ ਉੱਚ ਪੱਧਰੀ ਅਧਿਕਾਰੀਆਂ ਅਲੈਗਜ਼ੈਂਡਰ ਖਾਰੀਚੇਵ ਅਤੇ ਬੋਰਿਸ ਰੈਪੋਪੋਰਟ 'ਤੇ ਲਾਗੂ ਹੁੰਦੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ- ਜ਼ੇਲੇਂਸਕੀ ਨੇ ਯੂਕ੍ਰੇਨ ਦੇ ਸੰਯੁਕਤ ਫੋਰਸ ਦੇ ਕਮਾਂਡਰ ਨੂੰ ਕੀਤਾ ਬਰਖਾਸਤ
ਜ਼ਿਕਰਯੋਗ ਹੈ ਕਿ ਰੂਸ-ਯੂਕ੍ਰੇਨ ਯੁੱਧ ਨੂੰ ਇਕ ਸਾਲ ਤੋਂ ਵਧੇਰੇ ਸਮਾਂ ਬੀਤ ਚੁੱਕਾ ਹੈ ਪਰ ਇਸ ਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਹੈ। ਇਸ ਲਈ ਯੂਕ੍ਰੇਨ ਸਮਰਥਕ ਦੇਸ਼ਾਂ ਵੱਲੋਂ ਰੂਸ 'ਤੇ ਪਾਬੰਦੀਆਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਉਸ 'ਤੇ ਸਮਝੌਤੇ ਲਈ ਦਬਾਅ ਬਣਾਇਆ ਜਾ ਸਕੇ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬ੍ਰਿਟੇਨ 'ਚ ਵਿਆਹ ਨੂੰ ਲੈ ਕੇ ਨਵਾਂ ਕਾਨੂੰਨ ਲਾਗੂ, ਤੋੜਨ 'ਤੇ ਹੋਵੇਗੀ 7 ਸਾਲ ਦੀ ਜੇਲ੍ਹ
NEXT STORY