ਇੰਟਰਨੈਸ਼ਨਲ ਡੈਸਕ : ਜਾਪਾਨ ਦੇ ਇਜ਼ੂ ਟਾਪੂ 'ਚ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਨੇ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.6 ਸੀ। ਅਸਲ 'ਚ ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ ਤੋਂ ਦੱਖਣ ਅਤੇ ਪੂਰਬ ਵੱਲ ਫੈਲੇ ਜਵਾਲਾਮੁਖੀ ਟਾਪੂਆਂ ਦਾ ਇਕ ਸਮੂਹ ਹੈ। ਉਨ੍ਹਾਂ ਦੱਸਿਆ ਕਿ ਭੂਚਾਲ 28.2 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਫਿਲਹਾਲ ਇਸ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ : ਮਾਰਕ ਜ਼ੁਕਰਬਰਗ ਦੇ ਘਰ ਆਇਆ ਨੰਨ੍ਹਾ ਮਹਿਮਾਨ, ਸੋਸ਼ਲ ਮੀਡੀਆ 'ਤੇ ਫੋਟੋ ਸ਼ੇਅਰ ਕਰ ਦਿੱਤੀ ਜਾਣਕਾਰੀ
ਦੱਸ ਦੇਈਏ ਕਿ ਬੁੱਧਵਾਰ ਦੇਰ ਰਾਤ ਅਰਜਨਟੀਨਾ ਅਤੇ ਚਿਲੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਇੱਥੇ ਭੂਚਾਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਦਾ ਕੇਂਦਰ ਅਰਜਨਟੀਨਾ ਦੇ ਸੈਨ ਐਂਟੋਨੀਓ ਡੇ ਲੋਸ ਕੋਬਰਸ ਤੋਂ 84 ਕਿਲੋਮੀਟਰ ਉੱਤਰ-ਪੱਛਮ 'ਚ ਸੀ। ਇਸ ਦੇ ਨਾਲ ਹੀ ਇਸ ਦੀ ਤੀਬਰਤਾ 6.5 ਮਾਪੀ ਗਈ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਮਾਰਕ ਜ਼ੁਕਰਬਰਗ ਦੇ ਘਰ ਆਇਆ ਨੰਨ੍ਹਾ ਮਹਿਮਾਨ, ਸੋਸ਼ਲ ਮੀਡੀਆ 'ਤੇ ਫੋਟੋ ਸ਼ੇਅਰ ਕਰ ਦਿੱਤੀ ਜਾਣਕਾਰੀ
NEXT STORY